AD

Type Here to Get Search Results !

105 ਸਾਲਾ ਐਥਲੀਟ ਬੇਬੇ ਮਾਨ ਕੌਰ ਨਹੀਂ ਰਹੇ

ਡੇਰਾਬੱਸੀ: 105 ਸਾਲਾ ਐਥਲੀਟ ਮਾਨ ਕੌਰ ਦੀ ਅੱਜ ਸ਼ਨੀਵਾਰ ਦੁਪਹਿਰ ਮੌਤ ਹੋ ਗਈ। ਉਹ ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ਵਿਚ ਦਾਖ਼ਲ ਸਨ। ਬੇਬੇ ਮਾਨ ਕੌਰ  ਦੀ ਮੌਤ ਦੀ ਖ਼ਬਰ ਦਿੰਦੇ ਹੋਏ ਉਨ੍ਹਾਂ ਦੇ ਪੁੱਤਰ ਗੁਰਦੇਵ ਸਿੰਘ ਨੇ ਦੱਸਿਆ ਕਿ ਮਾਤਾ ਮਾਨ ਕੌਰ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਇਨ੍ਹਾਂ ਦਾ ਇਲਾਜ ਡੇਰਾਬੱਸੀ ਦੇ ਹਸਪਤਾਲ ਚੱਲ ਰਿਹਾ ਸੀ। ਫਿਲਹਾਲ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਸੀ। ਅੱਜ ਦੁਪਹਿਰ ਅਚਾਨਕ ਉਨ੍ਹਾਂ ਦੀ ਹਾਲਤ ਖਰਾਬ ਹੋਣ ਉਪਰੰਤ ਮੌਤ ਹੋ ਗਈ। ਬੀਬੀ ਮਾਨ ਕੌਰ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਮਾਤਮ ਛਾ ਗਿਆ।

ਜ਼ਿਕਰਯੋਗ ਹੈ ਕਿ ਸੰਸਾਰ 'ਚ ਮੁਲਕ ਦਾ ਨਾਂ ਰੌਸ਼ਨ ਕਰਨ ਵਾਲੀ ਐਥਲੀਟ ਮਾਨ ਕੌਰ ਦੀ ਤਬੀਅਤ ਸ਼ੁੱਕਰਵਾਰ ਨੂੰ ਅਚਾਨਕ ਵਿਗੜ ਗਈ ਸੀ। ਉਹ ਗਾਲ ਬਲੈਡਰ ਕੈਂਸਰ ਨਾਲ ਜੂਝ ਰਹੇ ਸਨ। ਹਾਲਾਂਕਿ ਪਹਿਲਾਂ ਨੈਚੁਰਲ ਥੈਰੇਪੀ ਕਰਵਾਉਣ ਨਾਲ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਸੀ ਪਰ ਕੱਲ੍ਹ ਫਿਰ ਉਨ੍ਹਾਂ ਦੇ ਸਰੀਰ ਤੇ ਢਿੱਡ ਵਿਚ ਦਰਦ ਹੋਣ ਲੱਗੀ। ਬਿਮਾਰੀ 'ਚ ਪੂਰੀ ਖ਼ੁਰਾਕ ਨਾ ਲੈਣ ਕਾਰਨ ਉਹ ਕਾਫ਼ੀ ਕਮਜ਼ੋਰ ਹੋ ਚੁੱਕੇ ਸਨ। ਫਰਵਰੀ ਮਹੀਨੇ 'ਚ ਪੀਜੀਆਈ ਵਿਚ ਉਨ੍ਹਾਂ ਨੂੰ ਕੈਂਸਰ ਹੋਣ ਬਾਰੇ ਪੁਸ਼ਟੀ ਹੋਈ ਸੀ। ਉਮਰ ਜ਼ਿਆਦਾ ਹੋਣ ਕਾਰਨ ਉਨ੍ਹਾਂ ਦੀ ਕੀਮੋ ਥੈਰੇਪੀ ਨਹੀਂ ਹੋ ਸਕਦੀ ਸੀ

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt