AD

Type Here to Get Search Results !

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦਿੱਲੀ ਮੋਰਚੇ ‘ਚ ਜਾਣ ਲਈ ਲਾਮਬੰਦ ਮੀਟਿੰਗਾਂ ਜਾਰੀ

ਸ਼ਾਹਕੋਟ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਸਕੱਤਰ ਤੇ ਸ਼ਾਹਕੋਟ ਜ਼ੋਨ ਦੇ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਤੇ ਸਕੱਤਰ ਜਰਨੈਲ ਸਿੰਘ ਰਾਮੇ ਦੀ ਅਗਵਾਈ ਵਿਚ ਸ਼ਾਹਕੋਟ ਦੇ ਪਿੰਡ ਰੇੜਵਾਂ, ਨਵਾਂ ਪਿੰਡ ਅਕਾਲੀਆਂ, ਪੱਤੋ ਕਲਾਂ, ਰਾਜੇਵਾਲ, ਰਾਮੇ, ਬਾਹਮਣੀਆਂ, ਚੱਕ ਬਾਹਮਣੀਆਂ, ਕਿਲੀ, ਜਾਫਰਵਾਲ, ਮੀਏਂਵਾਲ ਮੌਲਵੀਆਂ, ਮੀਏਂਵਾਲ ਅਰਾਈਆਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਸਿੰਘੂ ਬਾਰਡਰ ‘ਤੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਗਿਆ।

ਵੱਖ ਵੱਖ ਥਾਂਵਾਂ ‘ਤੇ ਸੰਬੋਧਨ ਕਰਦਿਆਂ ਗੁਰਮੇਲ ਸਿੰਘ ਰੇੜਵਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਵੱਖਰੇ ਤੌਰ ‘ਤੇ ਦਿੱਲੀ ਜੰਤਰ-ਮੰਤਰ ਵਿਖੇ ਕਿਸਾਨ ਸੰਸਦ ਚਲਾਈ ਜਾ ਰਹੀ ਹੈ ਜੋ ਕਿ ਸਫਲਤਾਪੂਰਵਕ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਤੋਂ ਸਾਨੂੰ ਸੁਚੇਤ ਹੋਣਾ ਚਾਹੀਦਾ ਹੈ ਕਿਉਂਕਿ ਇਹ ਸਿਰਫ ਵੋਟਾਂ ਲੈਣ ਵੇਲੇ ਹੀ ਲੋਕਾਂ ਦੀ ਸਾਰ ਲੈਂਦੇ ਹਨ ਤੇ ਬਾਕੀ ਸਮਾਂ ਲੁੱਟਦੇ ਤੇ ਕੁੱਟਦੇ ਹੀ ਹਨ। ਰੇੜਵਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਬਲ ਦੇਣ ਵਾਸਤੇ ਹਰ ਵਰਗ ਦੇ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਮਾਰੂ ਨੀਤੀਆਂ ਪ੍ਰਤੀ ਸੁਚੇਤ ਹੋਣ ਦੀ ਅਪੀਲ ਕਰਦਿਆਂ 5 ਅਗਸਤ ਨੂੰ ਜਲੰਧਰ ਤੇ ਕਪੂਰਥਲਾ ਜ਼ਿਲ੍ਹੇ ਤੋਂ ਕਿਸਾਨੀ ਸੰਘਰਸ਼ ਵਿਚ ਸ਼ਾਮਲ ਹੋਣ ਜਾ ਰਹੇ ਵਿਸ਼ਾਲ ਕਾਫਲੇ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

ਇਸ ਮੌਕੇ ਜਰਨੈਲ ਸਿੰਘ ਰਾਮੇ, ਜ਼ਿਲ੍ਹਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ, ਦਲਬੀਰ ਸਿੰਘ ਕੰਗ ਕਲਾਂ, ਖਜ਼ਾਨਚੀ ਲਖਵੀਰ ਸਿੰਘ ਸਿੰਧੜ, ਜ਼ਿਲ੍ਹਾ ਖਜ਼ਾਨਚੀ ਜਗਦੀਸ਼ ਪਾਲ ਸਿੰਘ, ਮੀਤ ਖਜ਼ਾਨਚੀ ਲਵਪ੍ਰੀਤ ਸਿੰਘ ਕੋਟਲੀ ਗਾਜਰਾਂ ਨੇ ਵੀ ਵੱਖ ਵੱਖ ਪਿੰਡਾਂ ਵਿਚ ਸੰਬੋਧਨ ਕਰਦਿਆਂ ਸਰਕਾਰ ਤੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ, 23 ਫ਼ਸਲਾਂ ਦੀ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ, ਤੇਲ ਪਦਾਰਥਾਂ ਦੀਆਂ ਕੀਮਤਾਂ ਵਿਚ ਕੀਤਾ ਭਾਰੀ ਵਾਧਾ ਵਾਪਸ ਲੈਣ, ਬਿਜਲੀ ਸੋਧ ਬਿੱਲ 2020 ਤੇ ਹਵਾ ਪ੍ਰਦੂਸ਼ਣ ਐਕਟ 2020 ਰੱਦ ਕਰਨ ਤੇ ਸੁਆਮੀਨਾਥਨ ਕਮੇਟੀ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਵੱਡੀ ਗਿਣਤੀ ‘ਚ ਕਿਸਾਨ-ਮਜ਼ਦੂਰ ਹਾਜ਼ਰ ਸਨ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt