ਸ਼ਾਹਕੋਟ: ਆਮ ਆਦਮੀ ਪਾਰਟੀ ਵੱਲੋਂ 9 ਹਲਕਾ ਇੰਚਾਰਜਾਂ ਦੀ ਐਲਾਨੀ ਸੂਚੀ ਵਿਚ ਰਤਨ ਸਿੰਘ ਕਾਕੜ ਕਲਾਂ ਨੂੰ ਸ਼ਾਹਕੋਟ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਗੱਲਬਾਤ ਕਰਦਿਆਂ ਰਤਨ ਸਿੰਘ ਕਾਕੜ ਕਲਾਂ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਪਾਰਟੀ ਵੱਲੋਂ ਸੌਂਪੀ ਗਈ ਹੈ, ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੀ ਪੰਜਾਬ ਦੀ ਜਨਤਾ ਹੁਣ ਸਿਰਫ਼ ਆਮ ਆਦਮੀ ਪਾਰਟੀ ‘ਤੇ ਵਿਸ਼ਵਾਸ ਕਰਦੀ ਹੈ। ਜਨਤਾ ਦੇ ਇਸ ਵਿਸ਼ਵਾਸ ਦੇ ਚਲਦੇ ਹੁਣ ਪੰਜਾਬ ਅੰਦਰ ‘ਆਪ’ ਦੀ ਸਰਕਾਰ ਬਣਨਾ ਪੂਰਨ ਰੂਪ 'ਚ ਤੈਅ ਹੈ।
ਕਾਕੜ ਕਲਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਪਰ ਪੂਰਾ ਵਿਸ਼ਵਾਸ ਕਰਦੀ ਹੈ ਤੇ ਚੰਗੀ ਤਰ੍ਹਾਂ ਜਾਣਦੀ ਹੈ ਕਿ ਆਮ ਆਦਮੀ ਪਾਰਟੀ ਜੋ ਵਾਅਦੇ ਕਰਦੀ ਹੈ ਉਨ੍ਹਾਂ ਨੂੰ ਪੂਰਾ ਵੀ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰ ਬਣਨ ‘ਤੇ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਨਾਲ-ਨਾਲ ਹੋਰ ਵੀ ਕਈ ਸਹੂਲਤਾਂ ਪ੍ਰਾਪਤ ਹੋਣਗੀਆਂ। ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਾ ਪੱਕੇ ਤੌਰ ਤੇ ਖ਼ਤਮ ਕੀਤਾ ਜਾਵੇਗਾ। ਰਿਸ਼ਵਤਖੋਰੀ ਤੇ ਹੋਰ ਕਈ ਸਮਾਜਿਕ ਵਿਰੋਧੀ ਗਤੀਵਿਧੀਆਂ ਤੇ ਅਨਸਰਾਂ ਉਪਰ ਸ਼ਿਕੰਜਾ ਕੱਸਿਆ ਜਾਵੇਗਾ। ਰਤਨ ਸਿੰਘ ਕਾਕੜ ਕਲਾਂ ਨੇ ਹਲਕਾ ਇੰਚਾਰਜ ਨਿਯੁਕਤ ਹੋਣ ‘ਤੇ ਪਾਰਟੀ ਹਾਈਕਮਾਂਡ, ਪੰਜਾਬ ਪ੍ਰਧਾਨ ਭਗਵੰਤ ਮਾਨ, ਇੰਚਾਰਜ ਜਰਨੈਲ ਸਿੰਘ, ਰਾਘਵ ਚੱਢਾ ਐਮਐਲਏ ਦਾ ਧੰਨਵਾਦ ਕੀਤਾ।