ਮ੍ਰਿਤਕ ਦੇ ਚਚੇਰੇ ਭਰਾ ਅਮਰਿੰਦਰ ਸਿੰਘ ਨੇ ਕਿਹਾ ਕਿ ਉਸ ਦਾ ਭਰਾ ਦਵਾਈਆਂ ਦੀ ਦੁਕਾਨਾਂ 'ਤੇ ਸਪਲਾਈ ਕਰਨ ਦਾ ਕੰਮ ਕਰਦਾ ਸੀ। ਲੰਘੇ ਦਿਨ ਉਹ ਤੇ ਉਸ ਦਾ ਪੁੱਤਰ ਜਸਮੀਤ ਸਿੰਘ ਰਾੜਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਗਏ ਸਨ। ਰਾਤ ਕਾਫ਼ੀ ਹੋਣ ਕਾਰਨ ਉਹ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੀ ਠਹਿਰ ਗਏ ਜਿੱਥੋਂ ਉਹ ਸਵੇਰੇ ਇਕ ਹੋਰ ਵਿਅਕਤੀ ਨੂੰ ਸਰਹਿੰਦ ਰੋਡ ਵਿਖੇ ਉਸ ਦੇ ਘਰ ਛੱਡਣ ਗਏ ਸਨ। ਜਦੋਂ ਉਹ 6 ਵਜੇ ਉਥੋਂ ਵਾਪਸ ਆ ਰਹੇ ਸਨ ਤਾਂ ਪਿੱਛੋਂ ਦੀ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਉਸ ਦੇ ਭਰਾ ਮਨਜੀਤ ਸਿੰਘ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ ਜਦੋਂਕਿ ਭਤੀਜੇ ਜਸਮੀਤ ਸਿੰਘ ਦੀ ਐਬੂਲੈਂਸ 'ਚ ਹਸਪਤਾਲ ਲਿਜਾਉਣ ਵੇਲੇ ਰਾਹ 'ਚ ਮੌਤ ਹੋ ਗਈ। ਉਨ੍ਹਾਂ ਭਰੀਆਂ ਅੱਖਾਂ ਨਾਲ ਦੱਸਿਆ ਕਿ ਉਸ ਦਾ ਭਰਾ ਇਕੱਲਾ ਹੀ ਘਰ ਵਿਚ ਕਮਾਉਣ ਵਾਲਾ ਸੀ ਤੇ ਉਸ ਦਾ ਭਤੀਜਾ ਘਰ ਦਾ ਇਕਲੌਤਾ ਚਿਰਾਗ਼ ਸੀ। ਉਨ੍ਹਾਂ ਦੇ ਜਾਣ ਪਿੱਛੋਂ ਘਰ ਵਿਚ ਬਜ਼ੁਰਗ ਮਾਤਾ-ਪਿਤਾ ਤੋਂ ਇਲਾਵਾ ਉਸ ਦੀ ਪਤਨੀ ਤੇ 17 ਸਾਲਾ ਦੀ ਲੜਕੀ ਰਹਿ ਗਏ ਹਨ। ਉਨ੍ਹਾਂ ਦੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਕਾਰ ਚਾਲਕ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਪਰਿਵਾਰ ਨੂੰ ਇਨਸਾਫ਼ ਦਿਲਾਇਆ ਜਾਵੇ।
ਪਟਿਆਲਾ 'ਚ ਵਾਪਰਿਆ ਦਰਦਨਾਕ ਹਾਦਸਾ, ਬੇਕਾਬੂ ਕਾਰ ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ ਨੂੰ ਕੁਚਲਿਆ, ਦੋਵਾਂ ਦੀ ਮੌਤ
Sunday, July 25, 2021
0
ਪਟਿਆਲਾ : ਪਟਿਆਲਾ-ਸਰਹਿੰਦ ਰੋਡ 'ਤੇ ਤੜਕਸਾਰ ਇਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਕਾਰ ਮੋਟਰਸਾਈਕਲ ਸਵਾਰਾਂ ਨੂੰ ਕਾਫ਼ੀ ਦੂਰ ਤਕ ਘੜੀਸਦੀ ਹੋਈ ਲੈ ਗਈ ਜਿਸ ਕਾਰਨ ਇਕ ਜਣੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਦੂਸਰੇ ਦੀ ਹਸਪਤਾਲ 'ਚ ਜਾਂਦਿਆਂ ਰਾਹ 'ਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮਨਜੀਤ ਸਿੰਘ (45) ਤੇ ਜਸਮੀਤ ਸਿੰਘ (15) ਵਾਸੀ ਸ਼ੇਰ-ਏ-ਪੰਜਾਬ ਮਾਰਕੀਟ ਦੇ ਤੌਰ 'ਤੇ ਹੋਈ ਹੈ ਤੇ ਪੁਲਿਸ ਕਾਰ ਸਵਾਰ ਨੂੰ ਵੀ ਮੌਕੇ 'ਤੇ ਕਾਬੂ ਕਰ ਲਿਆ ਹੈ।
ਥਾਣਾ ਤ੍ਰਿਪੜੀ ਦੇ ਇੰਚਾਰਜ ਹੈਰੀ ਬੋਪਾਰਾਏ ਨੇ ਦੱਸਿਆ ਕਿ ਪੁਲਿਸ ਵਲੋਂ ਕਾਰ ਚਾਲਕ ਪਰਵਦੀਪ ਸਿੰਘ ਵਾਸੀ ਮਾਡਲ ਟਾਊਨ ਨੂੰ ਮੌਕੇ 'ਤੇ ਕਾਬੂ ਕਰ ਲਿਆ ਹੈ ਜਿਸ ਦੇ ਖਿਲਾਫ਼ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਲਾਪਰਵਾਹੀ ਨਾਲ ਕਾਰ ਚਲਾਉਣ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Tags