ਸ਼ਾਹਕੋਟ: ਸੀ.ਬੀ.ਐੱਸ.ਈ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ’ਚ ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਦਾ ਨਤੀਜਾ 100 ਫੀਸਦੀ ਰਿਹਾ।
ਜਾਣਕਾਰੀ ਦਿੰਦਿਆਂ ਚੇਅਰਪਰਸਨ ਕੁਮਾਰੀ ਅਰੁਣ ਜੱਸਲ ਨੇ ਦੱਸਿਆ ਕਿ ਸਕੂਲ ਦੇ ਮਿਹਨਤੀ ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਚੰਗੇ ਨੰਬਰ ਹਾਸਲ ਕਰਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਰਜਨੀ ਬਾਲਾ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀਆਂ ’ਚੋਂ ਈਸ਼ਾ ਨੇ 94 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਰਮਨਦੀਪ ਕੌਰ ਨੇ 92 ਫੀਸਦੀ ਤੇ ਅਪਰਨਾ ਨੇ 88 ਫੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸਿਮਰਨਜੀਤ ਕੌਰ ਨੇ 84 ਫੀਸਦੀ ਤੇ ਗੁਰਲੀਨ ਕੌਰ ਨੇ 80 ਫੀਸਦੀ ਅੰਕ ਪ੍ਰਾਪਤ ਕਰਕੇ ਇਮਤਿਹਾਨ ਪਾਸ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਨੰਬਰ ਪ੍ਰਾਪਤ ਕਰਕੇ ਪਾਸ ਹੋਏ। ਪ੍ਰਿੰਸੀਪਲ ਰਜਨੀ ਬਾਲਾ ਤੇ ਵਾਈਸ ਪ੍ਰਿੰਸੀਪਲ ਬਲਜੀਤ ਕੌਰ ਨੇ ਬੱਚਿਆਂ ਨੂੰ ਅੱਗੇ ਵੀ ਇਸੇ ਤਰ੍ਹਾਂ ਸਖਤ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਖਤ ਮਿਹਨਤ ਕਰਨ ਵਾਲਾ ਵਿਦਿਆਰਥੀ ਕਦੇ ਵੀ ਪਿੱਛੇ ਨਹੀਂ ਰਹਿ ਸਕਦਾ। ਇਸ ਮੌਕੇ ਮੈਡਮ ਮਨੂ ਸ਼ਰਮਾ, ਸੰਗੀਤਾ ਦਿਕਸ਼ਿਤ, ਪੰਕਜ ਜੀਤ ਕੌਰ, ਸੋਨੀਆ, ਪ੍ਰਭਜੋਤ, ਰੋਹਿਤ, ਜਤਿੰਦਰ, ਮੈਨੇਜਰ ਦੀਪਕ ਸਹਾਏ, ਹਰਵਿੰਦਰ ਸਿੰਘ ਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।