ਸ਼ਾਹਕੋਟ: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੀਐੱਚਸੀ ਸ਼ਾਹਕੋਟ ਦੇ ਐੱਸਐੱਮਓ ਡਾ. ਅਮਰਦੀਪ ਸਿੰਘ ਦੁੱਗਲ ਦੀ ਰਹਿਨੁਮਾਈ ਹੇਠ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਜਿਸ ਵਿਚ 100 ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਭਜੀਤ ਸਿੰਘ ਘੋਲੀਆ ਨੇ ਦੱਸਿਆ ਕਿ ਸੀਐੱਚਸੀ ਵੱਲੋਂ ਲਗਾਏ ਗਏ ਕੈਂਪ ਵਿਚ ਡਾ. ਵਰਿੰਦਰ ਗਿੱਲ ਤੇ ਸਮੂਹ ਸਟਾਫ ਵੱਲੋਂ ਲੋਕਾਂ ਦਾ ਟੀਕਾਕਰਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲਗਵਾਉਣੀਆਂ ਚਾਹੀਦੀਆਂ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐੱਸਐੱਮਓ ਡਾ. ਦੁੱਗਲ ਤੇ ਸੀਐੱਚਸੀ ਦੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਧਾਨ ਹਰਬੰਸ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਝੀਤਾ, ਜਰਨਲ ਸਕੱਤਰ ਲਖਵਿੰਦਰ ਸਿੰਘ ਸੋਖੀ, ਮਾਸਟਰ ਚਰਨਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।