ਸ਼ਾਹਕੋਟ: ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਸਬੰਧੀ ਡੀਐੱਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਦੀ ਅਗਵਾਈ 'ਚ ਸ਼ਾਹਕੋਟ ਪੁਲਿਸ ਵੱਲੋਂ ਮੇਨ ਬਾਜ਼ਾਰ ‘ਚ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਐੱਸਐੱਚਓ ਸੁਰਿੰਦਰ ਕੁਮਾਰ ਪੁਲਿਸ ਫੋਰਸ ਸਮੇਤ ਮੌਜੂਦ ਰਹੇ। ਡੀਐੱਸਪੀ ਸ਼ੇਰਗਿੱਲ ਨੇ ਦੱਸਿਆ ਕਿ 15 ਅਗਸਤ ਮੌਕੇ ਲੋਕਾਂ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਪੁਲਿਸ ਪੂਰੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭੀੜ ਵਾਲੀਆਂ ਥਾਵਾਂ 'ਤੇ ਪੁਲਿਸ ਵੱਲੋਂ ਸਖਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਆਮ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਅਗਲੇ ਕੁਝ ਦਿਨਾਂ 'ਚ ਕੋਈ ਸ਼ੱਕੀ ਚੀਜ਼ ਜਾਂ ਵਿਅਕਤੀ ਨਜ਼ਰ ਆਉਦਾ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।