AD

Type Here to Get Search Results !

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ 15 ਨੂੰ ਮਨਾਏਗੀ ਅਧੂਰਾ ਆਜ਼ਾਦੀ ਦਿਵਸ

ਜ਼ਿਲ੍ਹਾ ਹੈੱਡਕੁਆਰਟਰਾਂ ਤੇ ਐੱਸਡੀਐੱਮ ਦਫ਼ਤਰਾਂ ਵਿਖੇ ਫੂਕੇ ਜਾਣਗੇ ਪੁਤਲੇ- ਪੰਨੂ

ਸ਼ਾਹਕੋਟ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ 15 ਅਗਸਤ ਨੂੰ ਅਧੂਰਾ ਆਜ਼ਾਦੀ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਬੇਈਮਾਨ ਹਾਕਮਾਂ ਨੂੰ 1947 ਦੀ ਵੰਡ ਤੋਂ ਬਾਅਦ ਜਿਹੜੇ ਮਸਲਿਆਂ ‘ਤੇ 74 ਸਾਲਾਂ ਵਿਚ ਕੰਮ ਕਰਨਾ ਚਾਹੀਦਾ ਸੀ ਤੇ ਲੋਕਾਂ ਨੂੰ ਸਹੂਲਤਾਂ ਦੇਣੀਆਂ ਚਾਹੀਦੀਆਂ ਸਨ। ਉਹ ਦੇਣ ਦੀ ਬਜਾਏ ਹਾਕਮਾਂ ਨੇ ਇਕ ਇਕ ਕਰਕੇ ਸਾਰੇ ਪਬਲਿਕ ਸੈਕਟਰ ਪ੍ਰਾਈਵੇਟ ਕਰ ਦਿੱਤੇ। ਸਕੂਲ, ਕਾਲਜ, ਯੂਨੀਵਰਸਿਟੀਆਂ, ਹਸਪਤਾਲ, ਰੋਡ, ਰੋਡਵੇਜ਼, ਡੀਜ਼ਲ, ਪੈਟਰੋਲ, ਗੈਸ, ਰੇਲ, ਏਅਰਪੋਰਟ, ਬੈਂਕਾਂ, ਬੀਐੱਸਐੱਨਐੱਲ, ਐੱਲਆਈਸੀ ਆਦਿ ਕਾਰਪੋਰੇਟ ਜਗਤ ਦੇ ਹਵਾਲੇ ਕਰ ਦਿੱਤੇ। ਪੰਨੂ ਨੇ ਕਿਹਾ ਕਿ ਕਿਸਾਨਾਂ ਨੂੰ ਬਰਬਾਦ ਕਰਨ ਲਈ ਕੋਰੋਨਾ ਕਾਲ ‘ਚ ਖੇਤੀ ਕਾਨੂੰਨ ਲਿਆਂਦੇ। ਮਹਾਮਾਰੀ ਦਾ ਡਰਾਵਾ ਦੇ ਕੇ ਲੋਕਾਂ ਨੂੰ ਘਰਾਂ ‘ਚ ਬੈਠਾ ਦਿੱਤਾ ਤੇ ਬੱਚਿਆਂ ਦੀ ਪੜ੍ਹਾਈ ਤਬਾਹ ਕੀਤੀ ਗਈ। ਉਨ੍ਹਾਂ ਕਿਹਾ ਕਿ ਅਸੀਂ ਇਸਨੂੰ ਅਧੂਰੀ ਆਜ਼ਾਦੀ ਮੰਨਦੇ ਹਾਂ ਜੋ ਭਗਤ ਸਿੰਘ, ਰਾਜ ਗੁਰੂ, ਸੁਖਦੇਵ ਤੇ ਹੋਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਨਹੀਂ ਕਰ ਸਕੀ।

ਪੰਨੂ ਨੇ ਆਖਿਆ ਕਿ ਕਿਸਾਨ ਲਗਾਤਾਰ 9 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠ ਕੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ, ਸਰਕਾਰੀ ਖਰੀਦ ਦੀ ਗਾਰੰਟੀ, ਬਿਜਲੀ ਬੋਰਡ ਦਾ ਪੁਰਾਣਾ ਸਰੂਪ ਬਹਾਲ ਕਰਵਾਉਣ ਤੇ ਸਵਾਮੀਨਾਥਨ ਰਿਪੋਰਟ ਲਾਗੂ ਕਰਵਾਉਣ ਲਈ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕ ਰਹੀ। ਇਸ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 15 ਅਗਸਤ ਨੂੰ ਕਾਲੇ ਕਾਨੂੰਨਾਂ ਖਿਲਾਫ਼ ਲੋਕਾਂ ਨੂੰ ਲਾਮਬੰਦ ਕਰਦਿਆਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਐੱਸਡੀਐੱਮ ਦਫ਼ਤਰਾਂ ਵਿਖੇ ਸਿਸਟਮ ਦੇ ਪੁਤਲੇ ਫੂਕੇ ਜਾਣਗੇ ਤੇ ਵੱਡੇ ਇਕੱਠ ਕਰਕੇ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾਵੇਗੀ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt