ਸ਼ਾਹਕੋਟ: ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਤੇ ਮਹੀਨਾਵਾਰੀ ਗੁਰਮਤਿ ਸਮਾਗਮ 16 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਝੀਤਾ ਤੇ ਹੈੱਡ ਗ੍ਰੰਥੀ ਭਾਈ ਪ੍ਰਭਜੀਤ ਸਿੰਘ ਘੋਲੀਆ ਨੇ ਦੱਸਿਆ ਕਿ 14 ਅਗਸਤ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ ਤੇ 16 ਅਗਸਤ ਨੂੰ ਸਵੇਰੇ ਪਾਠ ਦੀ ਸਮਾਪਤੀ ਹੋਵੇਗੀ। ਉਨ੍ਹਾਂ ਦੱਸਿਆ ਕਿ 16 ਨੂੰ ਰਾਤ ਦਾ ਵਿਸ਼ੇਸ਼ ਦੀਵਾਨ ਵੀ ਸਜਾਇਆ ਜਾਵੇਗਾ ਜਿਸ ਵਿਚ ਪ੍ਰਸਿੱਧ ਢਾਡੀ ਪਰਉਪਕਾਰ ਸਿੰਘ ਖਾਲਸਾ ਦਾ ਜਥਾ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਏਗਾ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਇਸ ਮੌਕੇ ਜਰਨਲ ਸਕੱਤਰ ਲਖਵਿੰਦਰ ਸਿੰਘ ਸੋਖੀ, ਮੀਤ ਪ੍ਰਧਾਨ ਹਰਪਾਲ ਸਿੰਘ, ਪਿਆਰਾ ਸਿੰਘ ਥਿੰਦ, ਮਾਸਟਰ ਚਰਨਜੀਤ ਸਿੰਘ, ਸੁਖਵਿੰਦਰ ਸਿੰਘ ਖਜਾਨਚੀ, ਮਨਜੀਤ ਸਿੰਘ ਟਰਾਂਸਪੋਰਟਰ, ਅਰਵਿੰਦਰ ਸਿੰਘ, ਜੀਤ ਸਿੰਘ ਗਲਸੀ, ਲਛਮਣ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਮਾਸਟਰ ਪ੍ਰਭਜੀਤ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ ਸੁਖੀਜਾ, ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।