AD

Type Here to Get Search Results !

ਪਿੰਡ ਰਾਮੇ ਤੇ ਬਾਹਮਣੀਆਂ ਖੁਰਦ ਦੇ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਸ਼ਾਹਕੋਟ: ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਪਿੰਡ ਰਾਮੇ ਤੇ ਬਾਹਮਣੀਆਂ ਖੁਰਦ ਦੇ 20 ਪਰਿਵਾਰ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਦੀ ਅਗਵਾਈ ਵਿਚ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਤਲਵੰਤ ਸਿੰਘ, ਸੋਹਣ ਸਿੰਘ ਖਹਿਰਾ, ਡਾਕਟਰ ਰੇਸ਼ਮ ਲਾਲ ਪ੍ਰਧਾਨ ਐੱਸਸੀ ਵਿੰਗ, ਬਚਨ ਸਿੰਘ ਸਾਬਕਾ ਸਰਪੰਚ ਤੇ ਗੁਰਦੇਵ ਸਿੰਘ ਰਾਮੇ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ।

ਪਾਰਟੀ ‘ਚ ਸ਼ਮੂਲੀਅਤ ਕਰਨ ਵਾਲਿਆਂ ਵਿਚ ਸੁੱਖਾ ਸਿੰਘ, ਬਲਵਿੰਦਰ ਸਿੰਘ, ਸ਼ਿੰਦਾ, ਬਲਜੀਤ ਸਿੰਘ, ਜੋਗਿੰਦਰ ਸਿੰਘ, ਪਰਮਜੀਤ ਸਿੰਘ, ਸੁਖਦੇਵ ਸਿੰਘ, ਸਵਰਨ ਸਿੰਘ, ਸੋਹਣ ਸਿੰਘ, ਪੱਪੂ, ਕੁਲਵੰਤ ਸਿੰਘ, ਬਿੰਦਰ ਸਿੰਘ, ਗੁਰਪ੍ਰੀਤ ਸਿੰਘ, ਬੱਗਾ ਸਿੰਘ, ਗੱਬਰ ਸਿੰਘ, ਜਗਦੀਸ਼ ਸਿੰਘ, ਮੇਜਰ ਸਿੰਘ, ਬੂਟਾ ਸਿੰਘ, ਸੁਖਵਿੰਦਰ ਸਿੰਘ, ਬਿੱਟੂ, ਕਾਕਾ, ਜੀਤ ਸਿੰਘ, ਗੁਰਮੀਤ ਸਿੰਘ, ਚੰਨਪ੍ਰੀਤ ਸਿੰਘ, ਪ੍ਰੇਮ ਸਿੰਘ, ਪ੍ਰਕਾਸ਼ ਕੌਰ, ਜੋਗਿੰਦਰ ਕੌਰ, ਰਣਜੀਤ ਕੌਰ, ਸ਼ਿੰਦਰ ਸਿੰਘ, ਸੱਜਣ ਸਿੰਘ, ਚਮਨ ਸਿੰਘ, ਜੀਤ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਆਦਿ ਸ਼ਾਮਿਲ ਸਨ।

ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਨੇ ਸਾਰਿਆਂ ਦਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਪਹਿਚਾਣ ਚੁੱਕੇ ਹਨ ਤੇ 2022 ਦੀਆਂ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾ ਕੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸਰਕਾਰ ਬਣਾਉਣਗੇ।

ਇਸ ਮੌਕੇ ਜਥੇਦਾਰ ਚਰਨ ਸਿੰਘ ਸਾਬਕਾ ਚੇਅਰਮੈਨ, ਬਲਵਿੰਦਰ ਸਿੰਘ, ਰਣਧੀਰ ਸਿੰਘ ਰਾਣਾ, ਸੁਖਦੇਵ ਸਿੰਘ ਢੋਟ, ਸਿਮਰਤਪਾਲ ਸਿੰਘ, ਜੀਵਨ ਸਿੰਘ ਸਾਰੰਗਵਾਲ, ਬਚਨ ਸਿੰਘ ਸਾਬਕਾ ਸਰਪੰਚ, ਜੋਗਿੰਦਰ ਸਿੰਘ ਸਰਪੰਚ, ਜਸਵੀਰ ਸਿੰਘ, ਗੁਰਦੀਪ ਸਿੰਘ ਮੈਂਬਰ, ਜਸਵਿੰਦਰ ਸਿੰਘ ਸਾਬਕਾ ਸਰਪੰਚ, ਪਾਲ ਸਿੰਘ, ਗੁਰਦੇਵ ਸਿੰਘ, ਬਿੰਦਰ ਸਿੰਘ, ਮੁਖਤਿਆਰ ਸਿੰਘ, ਗੁਰਮੀਤ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ, ਲਾਲ ਸਿੰਘ, ਮੰਗਲ ਸਿੰਘ ਸਾਬਕਾ ਸਰਪੰਚ, ਮੰਗੂ, ਪ੍ਰੇਮ ਸਿੰਘ ਸਾਬਕਾ ਸਰਪੰਚ, ਮੱਲ ਸਿੰਘ, ਦਿਲਾਵਰ ਸਿੰਘ, ਬਿੱਟੂ, ਸਵਰਨ ਸਿੰਘ ਸਾਬਕਾ ਸਰਪੰਚ ਤਾਰਪੁਰ, ਤੇਜਾ ਸਿੰਘ ਆਦਿ ਹਾਜ਼ਰ ਸਨ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt