AD

Type Here to Get Search Results !

ਪਿੰਡ ਮਾਣਕਪੁਰ ਦੇ 36 ਪਰਿਵਾਰ ਕਾਂਗਰਸ ਪਾਰਟੀ ‘ਚ ਸ਼ਾਮਲ

ਸ਼ਾਹਕੋਟ : ਨੇੜਲੇ ਪਿੰਡ ਮਾਣਕਪੁਰ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਦੇ ਸਰਪੰਚ ਤੇ ਬਲਾਕ ਸੰਮਤੀ ਸ਼ਾਹਕੋਟ ਦੇ ਵਾਈਸ ਚੇਅਰਮੈਨ ਦਰਸ਼ਨ ਸਿੰਘ ਮਾਣਕਪੁਰ ਦੀ ਪ੍ਰੇਰਣਾ ਸਦਕਾ 36 ਪਰਿਵਾਰਾਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ੍ਹ ਲਿਆ। ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ਦਾ ਨਿਸ਼ਾਨ ਚਿੰਨ ਭੇਟ ਕਰਕੇ ਸਵਾਗਤ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਾਹਕੋਟ ਹਲਕੇ ਦੇ ਵਿਕਾਸ ਲਈ ਜਿੰਨੇ ਕੰਮ ਕਰਵਾਏ ਗਏ ਹਨ, ਏਨੇ ਕਿਸੇ ਵੀ ਸਰਕਾਰ ਨੇ ਨਹੀਂ ਕਰਵਾਏ। ਹਲਕੇ ਦੇ ਹਰ ਪਿੰਡ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕਰਵਾਇਆ ਗਿਆ ਹੈ ਤੇ ਸਾਰੇ ਇਲਾਕੇ ਚ ਵਿਕਾਸ ਦੀ ਹਨੇਰੀ ਝੁੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੀ ਗਿਣਤੀ ‘ਚ ਪਰਿਵਾਰ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਇਨ੍ਹਾਂ ਲੋਕਾਂ ਦੇ ਸਹਿਯੋਗ ਸਦਕਾ ਹੀ 2022 ‘ਚ ਦੁਬਾਰਾ ਕਾਂਗਰਸ ਪਾਰਟੀ ਬਹੁਮਤ ਨਾਲ ਸਰਕਾਰ ਬਣਾਉਣ ਵਿਚ ਸਫਲ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ‘ਚ ਸ਼ਾਮਲ ਹੋਣ ਵਾਲਿਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।


ਇਸ ਮੌਕੇ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਦਰਸ਼ਨ ਸਿੰਘ ਸਰਪੰਚ ਮਾਣਕਪੁਰ ਨੇ ਕਿਹਾ ਕਿ ਵਿਧਾਇਕ ਲਾਡੀ ਸ਼ੇਰੋਵਾਲੀਆ ਵੱਲੋਂ ਪਿੰਡ ਮਾਣਕਪੁਰ ਤੇ ਹਲਕੇ ‘ਚ ਲਈ ਕੀਤੇ ਜਾ ਰਹੇ ਵਿਕਾਸ ਤੋਂ ਖੁਸ਼ ਹੋ ਕੇ 36 ਪਰਿਵਾਰਾਂ ਨੇ ਕਾਂਗਰਸ ਪਾਰਟੀ ‘ਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਡੀ ਸ਼ੇਰੋਵਾਲੀਆ ਵੱਲੋਂ ਹੁਣ ਤੱਕ ਦਿੱਤੀ 1.26 ਕਰੋੜ ਰੁਪਏ ਦੀ ਗ੍ਰਾਂਟ ਨਾਲ ਪਿੰਡ ਮਾਣਕਪੁਰ ਵਿਚ ਵੱਡੇ ਪੱਧਰ ਤੇ ਵਿਕਾਸ ਕਾਰਜ ਕੀਤੇ ਗਏ ਹਨ ਜਿਨ੍ਹਾਂ ‘ਚੋਂ 37 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਦੀ ਟੈਂਕੀ, 25 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ, 25 ਲੱਖ ਰੁਪਏ ਨਾਲ ਇੰਟਰਲਾਕਿੰਗ ਅਤੇ 40 ਲੱਖ ਰੁਪਏ ਜਿੰਮ, ਇੱਟਾਂ ਲਗਾਉਣ ਤੇ ਹੋਰ ਵਿਕਾਸ ਕਾਰਜਾਂ ਤੇ ਖਰਚ ਕੀਤੇ ਗਏ। ਉਨ੍ਹਾਂ ਕਿਹਾ ਕਿ 2022 ‘ਚ ਲੋਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਮੁੜ ਭਾਰੀ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਭੇਜਣਗੇ।

ਕਾਂਗਰਸ ਪਾਰਟੀ ‘ਚ ਸ਼ਮੂਲੀਅਤ ਕਰਨ ਵਾਲਿਆਂ ‘ਚ ਮਲਕੀਤ ਸਿੰਘ, ਹਰਵਿੰਦਰ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਮੋਹਣ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਨਸੀਬ ਸਿੰਘ, ਬਖ਼ਸ਼ੀਸ਼ ਸਿੰਘ, ਕਿੱਕਰ ਸਿੰਘ, ਚਮਕੌਰ ਸਿੰਘ, ਸੂਬਾ ਸਿੰਘ, ਜੀਤ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ, ਦਲਬੀਰ ਸਿੰਘ, ਜਸਵੀਰ ਸਿੰਘ, ਦਵਿੰਦਰ ਸਿੰਘ, ਬਲਵੀਰ ਸਿੰਘ, ਸੁਖਪ੍ਰੀਤ ਸਿੰਘ, ਜਗੀਰ ਸਿੰਘ, ਸੁਖਵਿੰਦਰ ਸਿੰਘ, ਬਲਵੀਰ ਸਿੰਘ ਨੰਬਰਦਾਰ, ਲਸ਼ਕਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਸੋਹਣ ਸਿੰਘ ਆਦਿ ਸ਼ਾਮਲ ਸਨ। ਇਸ ਮੌਕੇ ਪੰਥਕ ਸੇਵਾ ਲਹਿਰ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮਾਣਕਪੁਰ, ਅਰਵਿੰਦ ਕੁਮਾਰ ਪੀਏ, ਗੁਰਿੰਦਰ ਸਿੰਘ ਬਹੁਗੁਣ ਸਮੇਤ ਵੱਡੀ ਗਿਣਤੀ 'ਚ ਪਿੰਡ ਦੇ ਲੋਕ ਹਾਜ਼ਰ ਸਨ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt