AD

Type Here to Get Search Results !

51 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ

ਸ਼ਾਹਕੋਟ : ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਹਲਕਾ ਮੈਂਬਰ ਜਥੇਦਾਰ ਬਲਦੇਵ ਸਿੰਘ ਕਲਿਆਣ ਦੇ ਸਹਿਯੋਗ ਨਾਲ ਗੁਰਦੁਆਰਾ ਭਾਈ ਤਾਰਾ ਜੀ ਭਾਈ ਜਿਊਣ ਜੀ ਪਿੰਡ ਰੇੜਵਾਂ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਸ਼੍ਰੀ ਅਕਾਲ ਤਖਤ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਵੱਲੋਂ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ ਗਿਆ ਜਿਸ ਵਿਚ 51 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ।

ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਿਸ ਵਿਚ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗਿਆਨੀ ਸੁਖਵਿੰਦਰ ਸਿੰਘ ਪੂਨੀਆਂ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਤੇ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਵੱਲੋਂ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ। ਭਾਈ ਨਿਸ਼ਾਨ ਸਿੰਘ ਝਬਾਲ ਦੇ ਕਵੀਸ਼ਰੀ ਜਥੇ ਤੇ ਭਾਈ ਜਗਜੀਤ ਸਿੰਘ ਜਲਵਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ। ਸਟੇਜ ਦੀ ਸੇਵਾ ਭਾਈ ਮਹਿੰਦਰ ਸਿੰਘ ਗ੍ਰੰਥੀ ਵੱਲੋਂ ਨਿਭਾਈ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਬਲਦੇਵ ਸਿੰਘ ਕਲਿਆਣ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿਧਾਂਤਾਂ ਅਨੁਸਾਰ ਜੀਵਨ ਜਿਊਣਾ ਚਾਹੀਦਾ ਹੈ। ਜਥੇ. ਕਲਿਆਣ ਨੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਏ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਭਾਈ ਬਖਲੋਰ ਸਿੰਘ ਪ੍ਰਧਾਨ, ਭਾਈ ਮਹਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਜਰਨੈਲ ਸਿੰਘ, ਭਾਈ ਗੁਰਜੰਟ ਸਿੰਘ ਹਜ਼ੂਰੀ ਰਾਗੀ, ਭਾਈ ਪਰਮਿੰਦਰ ਸਿੰਘ ਗ੍ਰੰਥੀ, ਰੇਸ਼ਮ ਸਿੰਘ ਸਰਪੰਚ, ਬਲਕਾਰ ਸਿੰਘ, ਜਸਵਿੰਦਰ ਸਿੰਘ, ਮੋਹਨ ਸਿੰਘ, ਸੁੱਖਾ ਸਿੰਘ, ਜੋਗਿੰਦਰ ਸਿੰਘ ਸੱਜਣਵਾਲ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt