ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਦੇਰ ਰਾਤ ਮੋਹਾਲੀ ਤੋਂ ਗ੍ਰਿਫਤਾਰ ਕਰ ਲਿਆ ਹੈ। ਸੁਮੇਧ ਸੈਣੀ ਦੀ ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼ ਤੇ ਹੋਰ ਥਾਂਵਾਂ 'ਤੇ ਤਲਾਸ਼ ਕੀਤੀ ਜਾ ਰਹੀ ਸੀ। ਉਨ੍ਹਾਂ ਨੂੰ ਕਾਂਸਟੇਬਲ ਭਰਤੀ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ।
ਸੁਮੇਧ ਸੈਣੀ ਬਰਗਾੜੀ ਗੋਲੀਕਾਂਡ, ਬਲਵੰਤ ਸਿੰਘ ਮੁਲਤਾਨੀ ਕਤਲ ਕੇਸ, ਭ੍ਰਿਸ਼ਟਾਚਾਰ ਸਮੇਤ ਹੋਰ ਵਿਵਾਦਤ ਮਾਮਲਿਆਂ ਵਿਚ ਘਿਰੇ ਹੋਏ ਸਨ।
ਜਿਕਰਯੋਗ ਹੈ ਕਿ ਸੁਮੇਧ ਸੈਣੀ 'ਤੇ ਲੰਬੇ ਸਮੇਂ ਤੋਂ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਸੀ। ਆਖਰ ਪੁਲਿਸ ਨੇ ਉਨ੍ਹਾਂ ਨੂੰ ਬੁੱਧਵਾਰ ਦੇਰ ਰਾਤ ਮੋਹਾਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ।