AD

Type Here to Get Search Results !

ਪੰਜਾਬ ਸਰਕਾਰ ਨੇ ਟੁਰਨਾ ਦੇ ਕਾਰਜਕਾਲ ‘ਚ ਤਿੰਨ ਸਾਲ ਦਾ ਕੀਤਾ ਵਾਧਾ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਯੋਜਨਾ ਬੋਰਡ ਦਾ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਜੁਲਾਈ ‘ਚ ਇਸ ਅਹੁਦੇ ਦੀ ਮਿਆਦ ਖਤਮ ਹੋਣ ਤੋਂ ਬਾਅਦ ਸਰਕਾਰ ਨੇ ਬੀਬੀ ਭੱਠਲ ਦੇ ਕਾਰਜਕਾਲ ‘ਚ ਤਿੰਨ ਸਾਲ ਦਾ ਹੋਰ ਵਾਧਾ ਕਰ ਦਿੱਤਾ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲ ਦੇ ਅਰਸੇ ਦੌਰਾਨ ਬੀਬੀ ਰਾਜਿੰਦਰ ਕੌਰ ਭੱਠਲ ਨਾਲ ਬਤੌਰ ਸਿਆਸੀ ਸਕੱਤਰ ਤੇ ਓਐੱਸਡੀ ਵਜੋਂ ਸੇਵਾਵਾਂ ਨਿਭਾਅ ਰਹੇ ਰਵਿੰਦਰ ਸਿੰਘ ਟੁਰਨਾ ਦੇ ਕਾਰਜਕਾਲ ਵਿਚ ਵੀ ਤਿੰਨ ਸਾਲ ਦੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਵਿੰਦਰ ਸਿੰਘ ਟੁਰਨਾ ਪਹਿਲਾਂ ਦੀ ਤਰ੍ਹਾਂ ਬੀਬੀ ਭੱਠਲ ਦੇ ਸਿਆਸੀ ਸਕੱਤਰ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt