AD

Type Here to Get Search Results !

ਆਈਜੀ ਜਲੰਧਰ ਰੇਂਜ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸ਼ਾਹਕੋਟ 'ਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼ਾਹਕੋਟ: ਆਈਜੀ ਜਲੰਧਰ ਰੇਂਜ ਕੌਸਤਭ ਸ਼ਰਮਾ ਵੱਲੋਂ 15 ਅਗਸਤ ਦੇ ਮੱਦੇਨਜ਼ਰ ਸ਼ਾਹਕੋਟ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਐੱਸਪੀ ਮਨਜੀਤ ਕੌਰ ਵੀ ਮੌਜੂਦ ਸਨ। ਡੀਐੱਸਪੀ ਸ਼ਾਹਕੋਟ ਸ਼ਮਸ਼ੇਰ ਸਿੰਘ ਸ਼ੇਰਗਿੱਲ ਤੇ ਐੱਸਐੱਚਓ ਸੁਰਿੰਦਰ ਕੁਮਾਰ ਵੱਲੋਂ ਆਈਜੀ ਸ਼ਰਮਾ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੁਲਿਸ ਜਵਾਨਾਂ ਦੀ ਪਰੇਡ ਤੋਂ ਸਲਾਮੀ ਵੀ ਲਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈਜੀ ਕੌਸਤਭ ਸ਼ਰਮਾ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਤੋਂ ਐਨ ਪਹਿਲਾਂ ਸਰਹੱਦੀ ਇਲਾਕਿਆਂ ਵਿਚ ਬੰਬ ਮਿਲੇ ਹਨ ਜਿਸ ਕਾਰਨ ਪੁਲਿਸ ਚੌਕਸ ਹੋ ਗਈ ਹੈ। ਲੋਕਾਂ ਨੂੰ ਭੀੜ-ਭਾੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਤਰ੍ਹਾਂ ਦੀ ਲਾਵਾਰਿਸ ਵਸਤੂ ਨੂੰ ਛੂਹਣ ਤੋਂ ਬਚਣ ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਅਜਿਹੀਆਂ ਵਸਤੂਆਂ ਦੀ ਬਿਨਾਂ ਕਿਸੇ ਦੇਰੀ ਤੋਂ ਜਾਂਚ ਕੀਤੀ ਜਾ ਸਕੇ।

ਆਈਜੀ ਸ਼ਰਮਾ ਨੇ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਪੰਜਾਬ ਤੇ ਭਾਰਤ ਦਾ ਮਾਹੌਲ ਕਰਨਾ ਚਾਹੁੰਦਾ ਹੈ ਪਰ ਪੁਲਿਸ ਦੀ ਮੁਸਤੈਦੀ ਕ‍ਾਰਨ ਉਸ ਦੀਆਂ ਕੋਝੀਆਂ ਹਰਕਤਾਂ ਨੂੰ ਨਾਕਾਮ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਮਨ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਇਸ ਉਪਰੰਤ ਆਈਜੀ ਕੌਸਤਭ ਸ਼ਰਮਾ ਨੇ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਦਾ ਵੀ ਦੌਰਾ ਕੀਤਾ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਐੱਸਆਈ ਸੰਜੀਵਨ ਸਿੰਘ, ਏਐਸਆਈ ਸਤਨਾਮ ਸਿੰਘ ਸਮੇਤ ਥਾਣੇ ਦਾ ਸਮੂਹ ਸਟਾਫ ਹਾਜ਼ਰ ਸੀ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt