ਸ਼ਾਹਕੋਟ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਹੇਠ ਪਿੰਡ ਕੋਹਾੜ ਖ਼ੁਰਦ ਵਿਖੇ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਕੁਲਵੰਤ ਸਿੰਘ ਨੂੰ ਪ੍ਰਧਾਨ, ਨਿਰਮਲ ਸਿੰਘ ਨੂੰ ਸਕੱਤਰ, ਗੁਰਭੇਜ ਸਿੰਘ ਨੂੰ ਖਜ਼ਾਨਚੀ, ਮਨਦੀਪ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਸਾਹਿਬ ਸਿੰਘ ਤੇ ਮੇਜਰ ਸਿੰਘ ਨੂੰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਤੇ ਸੁਖਦੇਵ ਸਿੰਘ ਨੂੰ ਮੀਤ ਖ਼ਜ਼ਾਨਚੀ ਅਤੇ ਇਕਬਾਲ ਸਿੰਘ ਤੇ ਹਰਵਿੰਦਰ ਸਿੰਘ ਨੂੰ ਮੀਤ ਸਕੱਤਰ ਚੁਣਿਆ ਗਿਆ।
ਇਸ ਤੋਂ ਇਲਾਵਾ ਇਕਬਾਲ ਸਿੰਘ, ਤਰਲੋਕ ਸਿੰਘ, ਪਲਵਿੰਦਰ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਜੋਗਾ ਸਿੰਘ, ਵੀਰ ਸਿੰਘ, ਗੁਰਨਾਮ ਸਿੰਘ, ਜਸਵੰਤ ਸਿੰਘ, ਬਲਦੇਵ ਸਿੰਘ, ਅਕਾਸ਼ਦੀਪ ਸਿੰਘ, ਹਰਦੀਪ ਸਿੰਘ, ਜਸਕਰਨ ਸਿੰਘ ਤੇ ਸੁਖਦੇਵ ਸਿੰਘ ਦੀ ਸਲਾਹਕਾਰ ਵਜੋਂ ਚੋਣ ਕੀਤੀ ਗਈ।
ਗੁਰਮੇਲ ਸਿੰਘ ਰੇੜਵਾਂ ਨੇ ਪਿੰਡ ਕੋਹਾੜ ਖੁਰਦ ਦੀ ਨਵੀਂ ਇਕਾਈ ਨੂੰ ਵਧਾਈ ਦਿੰਦਿਆਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਡਟਣ ਦੀ ਅਪੀਲ ਕੀਤੀ। ਇਸ ਮੌਕੇ ਜ਼ੋਨ ਸਕੱਤਰ ਜਰਨੈਲ ਸਿੰਘ ਰਾਮੇ, ਖਜ਼ਾਨਚੀ ਲਖਵੀਰ ਸਿੰਘ ਸਿੰਧੜ, ਨਿਰਮਲ ਸਿੰਘ ਢੰਡੋਵਾਲ ਪ੍ਰਧਾਨ ਸ਼ਹੀਦ ਸੰਦੀਪ ਕੁਮਾਰ ਜ਼ੋਨ, ਜ਼ਿਲ੍ਹਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ, ਜ਼ੋਨ ਸਲਾਹਕਾਰ ਮੇਜਰ ਸਿੰਘ ਜਾਫਰਵਾਲ, ਜਸਵਿੰਦਰ ਸਿੰਘ, ਸ਼ਿੰਦਰ ਰੇੜਵਾਂ, ਰਾਜਾ ਚੱਠਾ ਆਦਿ ਹਾਜ਼ਰ ਸਨ।