ਸ਼ਾਹਕੋਟ : ਪਿੰਡ ਕੰਨੀਆਂ ਕਲਾਂ ਵਿਖੇ ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ‘ਚ ਐੱਸਡੀਐੱਮ ਸ਼ਾਹਕੋਟ ਲਾਲ ਵਿਸ਼ਵਾਸ ਬੈਂਸ ਦੇ ਨਿਰਦੇਸ਼ਾਂ ‘ਤੇ ਤਹਿਸੀਲਦਾਰ ਸ਼ਾਹਕੋਟ ਪ੍ਰਦੀਪ ਕੁਮਾਰ, ਸੁਰਜੀਤ ਸਿੰਘ ਸ਼ੰਟੀ ਸੀਚੇਵਾਲ, ਗਿੱਲ ਵੈਲਫੇਅਰ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਕੌਰ ਮਾਨ, ਖਜ਼ਾਨਚੀ ਲਖਵੀਰ ਸਿੰਘ ਲੱਖੀ ਗਿੱਲ, ਨਗਰ ਪੰਚਾਇਤ ਦੇ ਪ੍ਰਧਾਨ ਸਤੀਸ਼ ਰਿਹਾਨ, ਮਾਰਕੀਟ ਕਮੇਟੀ ਦੇ ਚੇਅਰਮੈਨ ਸੁਰਿੰਦਰਜੀਤ ਸਿੰਘ ਚੱਠਾ ਤੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ ਵੱਲੋਂ ਵਾਤਾਵਰਨ ਦੀ ਸ਼ੁਧਤਾ ਲਈ 50 ਛਾਂਦਾਰ ਬੂਟੇ ਲਗਾਏ ਗਏ।
ਇਸ ਮੌਕੇ ਤਹਿਸੀਲਦਾਰ ਪ੍ਰਦੀਪ ਕੁਮਾਰ ਨੇ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਹਰ ਇਕ ਨਾਗਰਿਕ ਨੂੰ ਆਪਣਾ ਫਰਜ ਨਿਭਾਉਣਾ ਚਾਹੀਦਾ ਹੈ। ਹਰ ਇਕ ਵਿਅਕਤੀ ਨੂੰ ਆਪਣੇ ਘਰਾਂ ਦੇ ਨਜ਼ਦੀਕ ਬੂਟੇ ਲਗਾ ਕੇ ਉਸਦੀ ਦੇਖ ਭਾਲ ਕਰਨੀ ਚਾਹੀਦੀ ਹੈ ਤੇ ਵਾਤਾਵਰਨ ਨੂੰ ਸਾਫ ਰੱਖਣ ‘ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਬਲਜਿੰਦਰ ਸਿੰਘ ਜਿੰਦੂ, ਅਮਰਜੀਤ ਸਿੰਘ ਮੰਗੂ, ਕੁਲਵਿੰਦਰ ਸਿੰਘ ਹੈਪੀ ਖਾਲਸਾ, ਹਰਵਿੰਦਰ ਸਿੰਘ ਮੈਨੇਜਰ, ਤਰੁਣ ਮਾਨ, ਰਮਨ ਨਾਗਰਾ, ਕੁਲਦੀਪ ਸਿੰਘ ਨੰਬਰਦਾਰ, ਲਛਮਣ ਸੋਬਤੀ, ਡਾ.ਅਮਨਦੀਪ ਵੈਟਨਰੀ ਅਫਸਰ, ਜੋਗਾ ਸਿੰਘ ਸਰਪੰਚ ਚੱਕ ਚੇਲਾ, ਰਵਿੰਦਰ ਸਿੰਘ ਸਰਪੰਚ, ਬੂਟਾ ਸਿੰਘ, ਹਰਪਾਲ ਸਿੰਘ, ਹਰਨੇਕ ਸਿੰਘ, ਸੁਖਵਿੰਦਰ ਸਿੰਘ, ਮਹਿੰਦਰ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।