AD

Type Here to Get Search Results !

ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦਾ ਕੱਲ੍ਹ ਕੀਤਾ ਜਾਵੇਗਾ ਸਨਮਾਨ

ਸ਼ਾਹਕੋਟ : ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਬੀਸੀ ਵਿੰਗ ਦੇ ਸੂਬਾ ਮੀਤ ਪ੍ਰਧਾਨ ਹਰਜਿੰਦਰ ਸਿੰਘ ਸੀਚੇਵਾਲ ਦੀ ਅਗਵਾਈ ‘ਚ ਹੋਈ ਜਿਸ ਵਿਚ ਰਤਨ ਸਿੰਘ ਕਾਕੜ ਕਲਾਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ‘ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਧਾਨ ਭਗਵੰਤ ਮਾਨ, ਇੰਚਾਰਜ ਜਰਨੈਲ ਸਿੰਘ, ਰਾਘਵ ਚੱਢਾ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ।

ਜਾਣਕਾਰੀ ਦਿੰਦਿਆਂ ਹਰਜਿੰਦਰ ਸਿੰਘ ਸੀਚੇਵਾਲ ਤੇ ਰੂਪ ਲਾਲ ਸ਼ਰਮਾ ਨੇ ਦੱਸਿਆ ਕਿ ਰਤਨ ਸਿੰਘ ਕਾਕੜ ਕਲਾਂ ਦੇ ਹਲਕਾ ਇੰਚਾਰਜ ਨਿਯੁਕਤ ਹੋਣ ‘ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਦਾਣਾ ਮੰਡੀ ਸ਼ਾਹਕੋਟ ਵਿਖੇ 4 ਅਗਸਤ ਨੂੰ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪਹੁੰਚ ਰਹੀ ਹੈ। ਰਤਨ ਸਿੰਘ ਕਾਕੜ ਕਲਾਂ ਨੂੰ ਹਲਕਾ ਇੰਚਾਰਜ ਲੱਗਣ ‘ਤੇ ਪਾਰਟੀ ਦੇ ਅਹੁਦੇਦਾਰਾਂ ਤੇ ਵਲੰਟੀਅਰਾਂ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਸਿੰਘ ਜ਼ਿਲ੍ਹਾ ਵਾਈਸ ਪ੍ਰਧਾਨ ਯੂਥ ਵਿੰਗ, ਸੁਖਬੀਰ ਸਿੰਘ ਤਲਵਾੜ ਸੋਸ਼ਲ ਮੀਡੀਆ ਕੋਆਰਡੀਨੇਟਰ, ਅਜਾਇਬ ਸਿੰਘ ਪਿੱਪਲੀ, ਬਾਬਾ ਸੋਹਣ ਸਿੰਘ ਸ਼ਾਹਕੋਟ, ਬਲਜੀਤ ਸਿੰਘ ਹੇਰ ਬਲਾਕ ਪ੍ਰਧਾਨ, ਪੂਰਨ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ, ਮਨੋਜ ਅਰੋੜਾ, ਰਣਜੀਤ ਸਿੰਘ ਰਾਣਾ ਆਦਿ ਹਾਜ਼ਰ ਸਨ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt