AD

Type Here to Get Search Results !

ਰੋਹਿਤ ਕਤਲ ਕਾਂਡ ‘ਚ ਸ਼ਾਮਲ ਦੋ ਹੋਰ ਮੁਲਜ਼ਮ ਗ੍ਰਿਫਤਾਰ

ਸ਼ਾਹਕੋਟ: ਰੋਹਿਤ ਕਤਲ ਕਾਂਡ ‘ਚ ਪੁਲਿਸ ਨੇ ਸਫਲਤਾ ਹਾਸਲ ਕਰਦਿਆਂ 2 ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਇਕ ਮੁਲਜ਼ਮ ਨੂੰ ਪਹਿਲਾਂ ਹੀ ਦਿੱਲੀ ਤੋਂ ਕਾਬੂ ਕਰ ਲਿਆ ਗਿਆ ਸੀ।

ਜਾਣਕਾਰੀ ਦਿੰਦਿਆਂ ਐੱਸਐੱਚਓ ਸ਼ਾਹਕੋਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਰੋਹਿਤ ਕਤਲ ਕਾਂਡ ‘ਚ ਸ਼ਾਮਲ ਸੰਜੂ ਵਾਸੀ ਰਿਸ਼ੀ ਨਗਰ ਤੇ ਇੰਦਰਪਾਲ ਸਿੰਘ ਉਰਫ ਰਾਜਾ ਵਾਸੀ ਇੰਪਲਾਈਜ਼ ਕਲੋਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ ਸੰਜੂ ਨੂੰ ਜਲੰਧਰ ਅਤੇ ਇੰਦਰਪਾਲ ਨੂੰ ਗੰਗਾਨਗਰ ਤੋਂ ਗ੍ਰਿਫਤਾਰ ਕੀਤਾ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਐੱਸਐੱਚਓ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਰੋਹਿਤ ਕਤਲ ਕਾਂਡ ਅਤੇ ਥਾਣੇ ‘ਤੇ ਪਥਰਾਅ ਕਰਨ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਕਿਸੇ ਵੀ ਬੇਕਸੂਰ ਨੂੰ ਤੰਗ ਪਰੇਸ਼ਾਨ ਨਹੀਂ ਕੀਤਾ ਜਾਵੇਗਾ। ਜੋ ਵੀ ਇਨ੍ਹਾਂ ਮਾਮਲਿਆਂ ‘ਚ ਦੋਸ਼ੀ ਪਾਇਆ ਗਿਆ, ਉਸ ‘ਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt