AD

Type Here to Get Search Results !

ਸੱਤ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹਿਆ

ਸ਼ਾਹਕੋਟ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਦੀ ਅਗਵਾਈ ਹੇਠ ਪਿੰਡ ਫਖਰੂਵਾਲ ਤੇ ਰਾਮਪੁਰ ਦੇ ਸੱਤ ਪਰਿਵਾਰਾਂ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਮੂਲੀਅਤ ਕੀਤੀ। ਪਾਰਟੀ ਸ਼ਾਮਿਲ ਹੋਏ ਲੋਕਾਂ ਵਿਚ ਕਰਤਾਰ ਸਿੰਘ, ਹਰਮੇਸ਼ ਸਿੰਘ, ਨਰਿੰਦਰ ਸਿੰਘ, ਜਸਪਾਲ ਸਿੰਘ, ਪਰਦੀਪ ਸਿੰਘ, ਜਵਾਲਾ ਸਿੰਘ, ਸੰਦੀਪ ਸਿੰਘ ਆਦਿ ਸ਼ਾਮਲ ਹਨ।

ਸੰਬੋਧਨ ਕਰਦਿਆਂ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਪੰਜਾਬ ਦਾ ਹਰੇਕ ਵਰਗ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕਾ ਹੈ। ਆਮ ਆਦਮੀ ਪਾਰਟੀ ਵੱਲੋਂ ਵੱਖ ਵੱਖ ਮੁੱਦਿਆਂ ‘ਤੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਸੂਬੇ ਦੇ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗਠਜੋੜ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਇਸ ਮੌਕੇ ਉਨ੍ਹਾਂ ਪਾਰਟੀ ‘ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸਾਬਕਾ ਚੇਅਰਮੈਨ ਜਥੇ. ਚਰਨ ਸਿੰਘ, ਬਲਵਿੰਦਰ ਸਿੰਘ ਬਿੱਲੀ ਚੁਹਾਰਮੀ, ਸ਼ਹਿਰੀ ਪ੍ਰਧਾਨ ਰਣਧੀਰ ਸਿੰਘ ਰਾਣਾ, ਸੁਖਦੇਵ ਸਿੰਘ ਢੋਟ, ਜਗਜੋਤ ਸਿੰਘ ਆਹਲੂਵਾਲੀਆ, ਸਿਮਰਤਪਾਲ ਸਿੰਘ, ਅਰਵਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਨਿਰਮਲ ਸਿੰਘ, ਤਰਸੇਮ ਸਿੰਘ, ਸ਼ਿੰਦਰ ਸਿੰਘ, ਕੁਲਦੀਪ ਸਿੰਘ, ਨਛੱਤਰ ਸਿੰਘ, ਜੋਬਨਪ੍ਰੀਤ ਸਿੰਘ, ਸ਼ਰਨਜੀਤ ਸਿੰਘ, ਦੀਪਕ ਸਿੰਘ, ਕੁਲਦੀਪ ਸਿੰਘ, ਮੁਖਤਿਆਰ ਸਿੰਘ, ਪਲਵਿੰਦਰ ਸਿੰਘ, ਸਰਬਜੀਤ ਸਿੰਘ, ਹਰਵਿੰਦਰ ਸਿੰਘ, ਅਰਸ਼ਦੀਪ ਸਿੰਘ, ਜੈਦੀਪ ਸਿੰਘ, ਸੁਰਿੰਦਰ ਸਿੰਘ, ਜਸਪਾਲ ਸਿੰਘ, ਜਸਵਿੰਦਰ ਸਿੰਘ, ਚਰਨਜੀਤ ਸਿੰਘ, ਸੁਖਦੇਵ ਸਿੰਘ, ਸਰਵਣ ਸਿੰਘ, ਦਰਸ਼ਨ ਸਿੰਘ, ਰਵਿੰਦਰ ਸਿੰਘ, ਬਲਵਿੰਦਰ ਸਿੰਘ, ਭਜਨ ਸਿੰਘ, ਗੁਰਚਰਨ ਸਿੰਘ, ਸੁਖਦੀਪ ਸਿੰਘ ਆਦਿ ਹਾਜ਼ਰ ਸਨ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt