AD

Type Here to Get Search Results !

ਮੁੱਖ ਮੰਤਰੀ ਬਣਨ ਦੇ ਚਾਹਵਾਨਾਂ ਵੱਲੋਂ ਮੀਟਿੰਗਾਂ ਜਾਰੀ, 11 ਵਜੇ ਹੋਣ ਵਾਲੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਰੱਦ

ਚੰਡੀਗੜ੍ਹ, (ਬਿਊਰੋ) : ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਬਣਨ ਦੀ ਇੱਛਾ ਪ੍ਰਗਟ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਜਾਣਕਾਰੀ ਮਿਲੀ ਸੀ ਕਿ ਸੋਨੀਆ ਗਾਂਧੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ਦੇ ਨਾਂ 'ਤੇ ਮੋਹਰ ਲਗਾ ਦਿੱਤੀ ਸੀ। ਅਜਿਹੀ ਸਥਿਤੀ ਵਿਚ ਮੰਨਿਆ ਜਾ ਰਿਹਾ ਸੀ ਕਿ ਅੰਬਿਕਾ ਸੋਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਜਾਣਗੇ। ਹੁਣ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਸਵੇਰੇ 11 ਵਜੇ ਹੋਣ ਵਾਲੀ ਵਿਧਾਇਕ ਦਲ ਦੀ ਬੈਠਕ ਨੂੰ ਵੀ ਰੱਦ ਕੀਤਾ ਗਿਆ ਹੈ।

ਚੰਡੀਗੜ੍ਹ 'ਚ ਮੁੱਖ ਮੰਤਰੀ ਬਣਨ ਦੀ ਰੇਸ 'ਚ ਸ਼ਾਮਲ ਆਗੂਆਂ ਵੱਲੋਂ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਮੱਖ ਮੰਤਰੀ ਦੀ ਰੇਸ 'ਚ ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਸ਼ਾਮਲ ਹੈ। ਸੂਤਰਾਂ ਅਨੁਸਾਰ ਇਨ੍ਹਾਂ ਵਿਚੋਂ ਹੀ ਨਵੇਂ ਮੁੱਖ ਮੰਤਰੀ ਦਾ ਐਲਾਨ ਹੋਵੇਗਾ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt