ਚੰਡੀਗੜ੍ਹ, (ਸਟੇਟ ਬਿਊਰੋ): ਕਾਂਗਰਸ ਵਿਧਾਇਕ ਦਲ ਦੀ ਸ਼ਾਮ 5 ਵਜੇ ਕਾਂਗਰਸ ਭਵਨ 'ਚ ਹੋਣ ਜਾ ਰਹੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਸਰਕਾਰੀ ਰਿਹਾਇਸ਼ 'ਤੇ ਮੀਟਿੰਗ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿਚ ਕੈਪਟਨ ਧੜੇ ਦੇ 12 ਵਿਧਾਇਕ ਤੇ ਮੰਤਰੀ ਮੌਜੂਦ ਹਨ। ਸੂਤਰ ਦੱਸਦੇ ਹਨ ਕਿ ਇਸ ਮੀਟਿੰਗ ਉਪਰੰਤ ਕੈਪਟਨ ਰਾਜਪਾਲ ਨਾਲ ਮੁਲਾਕਾਤ ਕਰ ਸਕਦੇ ਹਨ ਤੇ ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਵੇਗਾ।