AD

Type Here to Get Search Results !

ਚੰਨੀ ਕੈਬਨਿਟ ਦਾ ਵਿਸਥਾਰ, ਰਾਣਾ ਗੁਰਜੀਤ ਸਿੰਘ ਸਣੇ 15 ਮੰਤਰੀਆਂ ਨੂੰ ਰਾਜਪਾਲ ਨੇ ਚੁਕਾਈ ਸਹੁੰ

ਚੰਡੀਗੜ੍ਹ, (ਐੱਮ.ਜੇ ਸਿੰਘ) : ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ਦਾ ਵਿਸਥਾਰ ਹੋ ਗਿਆ ਹੈ। 8 ਪੁਰਾਣੇ ਚਿਹਰਿਆਂ ਸਮੇਤ 7 ਨਵੇਂ ਮੰਤਰੀਆਂ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਹੁੰ ਚੁਕਾਈ ਗਈ। ਦੋਆਬੇ ਦੇ ਵਿਧਾਇਕਾਂ ਵੱਲੋਂ ਰਾਣਾ ਗੁਰਜੀਤ ਸਿੰਘ ਦੇ ਕੀਤੇ ਵਿਰੋਧ ਦੇ ਬਾਵਜੂਦ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਗਿਆ ਜਦਕਿ ਫਤਿਹਗੜ੍ਹ ਸਾਹਿਬ ਤੋਂ ਵਿਧਾਇਕ  ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦਾ ਨਾਮ ਕੱਟ ਕੇ ਰਣਦੀਪ ਸਿੰਘ ਨਾਭਾ ਦਾ ਨਾਮ ਮੰਤਰੀਆਂ ਦੀ ਸੂਚੀ ਵਿਚ ਸ਼ਾਮਲ ਕਰ ਦਿੱਤਾ ਗਿਆ।

ਸਭ ਤੋਂ ਪਹਿਲਾਂ ਬ੍ਰਹਮ ਮਹਿੰਦਰਾ ਵੱਲੋਂ ਸਹੁੰ ਚੁੱਕੀ ਗਈ। ਇਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਸੁਖਬਿੰਦਰ ਸਿੰਘ ਸਰਕਾਰੀਆ, ਰਾਣਾ ਗੁਰਜੀਤ ਸਿੰਘ, ਰਜ਼ੀਆ ਸੁਲਤਾਨਾ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਨ ਆਸ਼ੂ, ਰਣਦੀਪ ਸਿੰਘ ਨਾਭਾ, ਰਾਜ ਕੁਮਾਰ ਵੇਰਕਾ,  ਸੰਗਤ ਸਿੰਘ ਗਿਲਜੀਆਂ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਗੁਰਕੀਰਤ ਸਿੰਘ ਕੋਟਲੀ ਨੇ ਸਹੁੰ ਚੁੱਕੀ। ਰਾਸ਼ਟਰੀ ਗਾਣ ਨਾਲ ਸਹੁੰ ਚੁੱਕ ਸਮਾਗਮ ਦੀ ਸਮਾਪਤੀ ਹੋਈ।

ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ ਪਹਿਲੇ ਗੇੜ ’ਚ ਹਲਫ਼ ਲੈ ਚੁੱਕੇ ਹਨ। ਅੱਜ ਦੇ ਸਹੁੰ ਚੁੱਕ ਸਮਾਹਮ 'ਚ ਕਾਂਗਰਸ ਪਾਰਟੀ ਦੇ ਵਿਧਾਇਕ, ਸਹੁੰ ਚੁੱਕਣ ਵਾਲੇ ਮੰਤਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt