AD

Type Here to Get Search Results !

23ਵੇਂ ਨਰਿੰਦਰ ਬੀਬਾ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲੇ ਦਾ ਪੋਸਟਰ ਰਿਲੀਜ਼

ਸ਼ਾਹਕੋਟ, (ਮਿਹਰਜੋਤ ਸਿੰਘ) : ਦੋਆਬਾ ਸੱਭਿਆਚਾਰਕ ਕਲੱਬ ਪੰਜਾਬ ਵੱਲੋਂ 23ਵਾਂ ਨਰਿੰਦਰ ਬੀਬਾ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ 3 ਅਕਤੂਬਰ, 2021 ਦਿਨ ਐਤਵਾਰ ਨੂੰ ਪਿੰਡ ਸਾਦਿਕਪੁਰ (ਸ਼ਾਹਕੋਟ) ਵਿਖੇ ਬੜੀ ਹੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਕਲੱਬ ਦੇ ਪ੍ਰਧਾਨ ਅਤੇ ਮੇਲਿਆ ਦੇ ਬਾਦਸ਼ਾਹ ਗੁਰਨਾਮ ਸਿੰਘ ਨਿਧੜਕ ਦੀ ਅਗਵਾਈ ’ਚ ਸੁਰਤਾਲ ਸੰਗੀਤ ਵਿਦਿਆਲਿਆ ਸ਼ਾਹਕੋਟ ਵਿਖੇ ਹੋਈ ਮੀਟਿੰਗ ਦੌਰਾਨ ਡਾ. ਜਗਤਾਰ ਸਿੰਘ ਚੰਦੀ ਸੀਨੀਅਰ ਕਾਂਗਰਸੀ ਆਗੂ, ਗੁਲਜ਼ਾਰ ਸਿੰਘ ਥਿੰਦ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸ਼ਾਹਕੋਟ, ਮਲਕੀਤ ਸਿੰਘ ਰਾਜੇਵਾਲ ਸੀਨੀਅਰ ਅਕਾਲੀ ਆਗੂ, ਸੁਰਤਾਲ ਸੰਗੀਤ ਵਿਦਿਆਲਿਆ ਦੇ ਸੰਚਾਲਕ ਸੰਗੀਤਕਾਰ ਸੁਖਪਾਲ ਸਿੰਘ ਦੇਵਗੁਣ ਅਤੇ ਮੈਡਮ ਸੁਰਿੰਦਰ ਕੌਰ ਦੇਵਗੁਣ ਵੱਲੋਂ ਸਾਂਝੇ ਤੌਰ ਤੇ ਮੇਲੇ ਦਾ ਪੋਸਟਰ ਰਿਲੀਜ਼ ਕੀਤਾ ਗਿਆ।

ਇਸ ਮੌਕੇ ਡਾ. ਜਗਤਾਰ ਸਿੰਘ ਚੰਦੀ ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸੱਭਿਆਚਾਰਕ ਮੇਲੇ ਕਰਵਾਉਣਾ ਬਹੁਤ ਔਖਾ ਹੋ ਗਿਆ ਹੈ, ਪਰ ਦੋਆਬਾ ਸੱਭਿਆਚਾਰਕ ਕਲੱਬ ਵੱਲੋਂ ਮਰਹੂਮ ਗਾਇਕਾ ਨਰਿੰਦਰ ਬੀਬਾ ਨੂੰ ਯਾਦ ਕਰਦਿਆ 3 ਅਕਤੂਬਰ ਨੂੰ 23ਵਾਂ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਲਈ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਨਿਧੜਕ ਵਧਾਈ ਦੇ ਪਾਤਰ ਹਨ। ਇਸ ਮੌਕੇ ਗੁਰਨਾਮ ਸਿੰਘ ਨਿਧੜਕ ਨੇ ਦੱਸਿਆ ਕਿ ਮੇਲੇ ’ਚ ਜਿਥੇ ਨਾਮਵਰ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ, ਉਥੇ ਹੀ ਪੰਜਾਬ ਭਰ ਦੇ ਸਿਰਮੌਰ ਤੇ ਚਰਚਿਤ ਕਲਾਕਾਰ ਆਪਣੇ ਗੀਤਾ ਰਾਹੀ ਮਰਹੂਮ ਗਾਇਕਾ ਨਰਿੰਦਰ ਬੀਬਾ ਨੂੰ ਸ਼ਰਧਾਂਜ਼ਲੀ ਭੇਟ ਕਰਨਗੇ। ਉਨਾਂ ਸਰੋਤਿਆ ਨੂੰ ਮੇਲੇ ਵਿੱਚ ਹੁੰਮ ਹੁੰਮਾ ਕੇ ਪਹੁੰਚਣ ਦਾ ਖੁੱਲ੍ਹਾ ਸੱਦਾ ਵੀ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਗੁਰੂ ਹਰਸਹਾਏ, ਨੀਰਜ ਕੁਮਾਰ, ਗੋਲੂ ਆਦਿ ਹਾਜ਼ਰ ਸਨ।

ਈ-ਪੇਪਰ ਦੇਖਣ ਲਈ ਕਲਿੱਕ ਕਰੋ : https://bit.ly/3zM1l2i

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt