AD

Type Here to Get Search Results !

ਪੰਜਾਬ ਕੈਬਨਿਟ ਦੇ ਨਵੇਂ ਮੰਤਰੀਆਂ ਲਿਸਟ ਫਾਈਨਲ, ਕੈਪਟਨ ਦੇ 5 ਕਰੀਬੀਆਂ ਦੀ ਹੋਵੇਗੀ ਛੁੱਟੀ, 7 ਨਵੇਂ ਚਿਹਰੇ ਹੋਣਗੇ ਸ਼ਾਮਲ

ਚੰਡੀਗੜ੍ਹ, (ਐੱਮ.ਜੇ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ ਟੀਮ ਤਿਆਰ ਹੋ ਚੁੱਕੀ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਕੋਲੋਂ ਮੁਲਾਕਾਤ ਦਾ ਸਮਾਂ ਦਾ ਮੰਗਿਆ ਹੈ ਤੇ 12:30 ਵਜੇ ਰਾਜਪਾਲ ਨਾਲ ਮੁਲਾਕਾਤ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਕੱਲ੍ਹ ਸਵੇਰੇ ਨਵੇਂ ਮੰਤਰੀ ਮੰਡਲ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਇਸ ਮੰਤਰੀ ਮੰਡਲ 'ਚ ਦੋਆਬਾ, ਮਾਝਾ ਤੇ ਮਾਲਵਾ ਨੂੰ ਪੂਰੀ ਨੁਮਾਇੰਦਗੀ ਦਿੱਤੀ ਜਾ ਰਹੀ ਹੈ।

ਇਨ੍ਹਾਂ ਮੰਤਰੀਆਂ ਦੀ ਹੋਵੇਗੀ ਛੁੱਟੀ

ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ 'ਚ ਸ਼ਾਮਲ ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ, ਰਾਣਾ ਗੁਰਮੀਤ ਸਿੰਘ ਸੋਢੀ, ਗੁਰਪ੍ਰੀਤ ਸਿੰਘ ਕਾਂਗੜ ਤੇ ਸੁੰਦਰ ਸ਼ਾਮ ਅਰੋੜਾ ਦੀ ਚੰਨੀ ਕੈਬਨਿਟ 'ਚੋਂ ਛੁੱਟੀ ਤੈਅ ਹੈ। ਇਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨਿਆ ਜਾਂਦਾ ਹੈ।

ਇਨ੍ਹਾਂ ਮੰਤਰੀਆਂ ਦੀ ਹੋਵੇਗੀ ਵਾਪਸੀ

ਪੰਜਾਬ ਮੰਤਰੀ ਮੰਡਲ 'ਚ ਮਨਪ੍ਰੀਤ ਸਿੰਘ ਬਾਦਲ, ਵਿਜੇ ਇੰਦਰ ਸਿੰਗਲਾ, ਰਜ਼ੀਆ ਸੁਲਤਾਨਾ, ਬ੍ਰਹਮ ਮਹਿੰਦਰਾ, ਅਰੁਣਾ ਚੌਧਰੀ, ਭਾਰਤ ਭੂਸ਼ਨ ਆਸ਼ੂ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆਂ ਦੀ ਵਾਪਸੀ ਹੋ ਸਕਦੀ ਹੈ।

ਇਹ ਨਵੇਂ ਮੰਤਰੀ ਹੋਣਗੇ ਸ਼ਾਮਲ

ਮੰਤਰੀ ਬਣਨ ਵਾਲਿਆਂ 'ਚ ਰਾਣਾ ਗੁਰਜੀਤ ਸਿੰਘ, ਰਾਜ ਕੁਮਾਰ ਵੇਰਕਾ, ਪਰਗਟ ਸਿੰਘ, ਸੰਗਤ ਸਿੰਘ ਗਿਲਜੀਆਂ, ਗੁਰਕੀਰਤ ਸਿੰਘ ਕੋਟਲੀ, ਕੁਲਜੀਤ ਸਿੰਘ ਨਾਗਰਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਾਮਲ ਹਨ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt