ਚੰਡੀਗੜ੍ਹ, (ਐਮ.ਜੇ ਸਿੰਘ) : ਪੰਜਾਬ ਤੋਂ ਵੱਡੀ ਖਬਰ ਆ ਰਹੀ ਹੈ। ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਉਨ੍ਹਾਂ ਅਸਤੀਫ਼ੇ ਦੀ ਕਾਪੀ ਪੋਸਟ ਕੀਤੀ ਹੈ। ਸਿੱਧੂ ਨੇ ਲਿਖਿਆ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦੇ।