AD

Type Here to Get Search Results !

ਪੰਜਾਬ ਭਾਜਪਾ ਦੇ ਬੁਲਾਰੇ ਦੀ ਕਿਸਾਨਾਂ ਨੂੰ ਚੁਣੌਤੀ, ਕਿਹਾ 'ਮੋਦੀ ਦੀ ਜਗ੍ਹਾ ਮੈਂ ਹੁੰਦਾ ਤਾਂ....'

ਜਲੰਧਰ (ਬਿਊਰੋ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਦੇਸ਼ ਭਰ ਦੇ ਕਿਸਾਨ ਵਿਰੋਧ ਕਰ ਰਹੇ ਹਨ। ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਨਵ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੇ ਵਿਵਾਦਤ ਬਿਆਨ ਦਿੱਤਾ ਹੈ।

ਜਲੰਧਰ ਵਿਖੇ ਇਕ ਸਮਾਗਮ ਦੌਰਾਨ ਭਾਜਪਾ ਆਗੂ ਕਾਹਲੋਂ ਨੇ ਕਿਹਾ ਕਿ ਕਿਸਾਨਾਂ ਨੂੰ ਸ਼ੁਕਰ ਕਰਨਾ ਚਾਹੀਦਾ ਹੈ ਕਿ ਦਿੱਲੀ ਵਿਚ ਨਰਿੰਦਰ ਮੋਦੀ ਹੈ, ਜੇਕਰ ਮੈਂ ਹੁੰਦਾ ਤਾਂ ਹੁਣ ਨੂੰ ਡੰਡੇ ਮਾਰ-ਮਾਰ ਜੇਲ੍ਹਾਂ ਵਿਚ ਡੱਕ ਦਿੱਤਾ ਹੁੰਦਾ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਦਾ ਕਰਨਾ ਹੀ ਪੈਣਾ। ਹਰਿੰਦਰ ਸਿੰਘ ਕਾਹਲੋਂ ਜੂਨ 2021 ਵਿਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਪੰਜਾਬ ਭਾਜਪਾ ਦਾ ਬੁਲਾਰਾ ਨਿਯੁਕਤ ਕੀਤਾ ਹੋਇਆ ਹੈ। ਉਨ੍ਹਾਂ ਮੋਦੀ ਸਰਕਾਰ ਦੀਆਂ ਸਿਫ਼ਤਾਂ ਕਰਦੇ ਹੋਏ ਪੰਜਾਬ ਦੇ ਕਿਸਾਨਾਂ ਨੂੰ ਕੁੱਟ-ਕੁੱਟ ਕੇ ਜੇਲ੍ਹਾਂ ‘ਚ ਬੰਦ ਕਰਨ ਦੀ ਗੱਲ ਕੀਤੀ।

ਕਾਹਲੋਂ ਜਦੋਂ ਕਿਸਾਨਾਂ ਨੂੰ ਕੁੱਟ ਕੇ ਜੇਲ੍ਹਾਂ ‘ਚ ਬੰਦ ਕਰਨ ਦੀ ਗੱਲ ਕਰ ਰਹੇ ਸਨ ਤਾਂ ਸਾਹਮਣੇ ਬੈਠੇ ਭਾਜਪਾਈ ਤਾੜੀਆਂ ਮਾਰ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕਰ ਰਹੇ ਸਨ ਤੇ ਭਾਰਤੀ ਜਨਤਾ ਪਾਰਟੀ ਜਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt