AD

Type Here to Get Search Results !

ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ 'ਚ ਰੋਸ ਮਾਰਚ ਕੱਢਣ ਦੀ ਨਹੀਂ ਮਿਲੀ ਮਨਜੂਰੀ

ਨਵੀਂ ਦਿੱਲੀ, (ਬਿਊਰੋ) : ਦਿੱਲੀ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਕੱਢਣ ਦੀ ਆਗਿਆ ਨਹੀਂ ਦਿੱਤੀ ਗਈ ਹੈ। ਅਕਾਲੀ ਦਲ ਨੇ ਰੋਸ ਮਾਰਚ ਕੱਢਣ ਦੀ ਆਗਿਆ ਨਾ ਦੇਣ ’ਤੇ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਹੈ। ਸ਼੍ਰੋਅਦ (ਬਾਦਲ) ਵੱਲੋਂ 17 ਸਤੰਬਰ ਨੂੰ ਦਿੱਲੀ ’ਚ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਰੋਸ ਮਾਰਚ ਕੱਢਿਆ ਜਾਣਾ ਸੀ। 17 ਸਤੰਬਰ ਨੂੰ ਕਾਲਾ ਦਿਵਸ ਮਨਾਉਣ ਦੇ ਤਹਿਤ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਵਿਸ਼ਾਲ ਰੋਸ ਮਾਰਚ ਕੱਢੇ ਜਾਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ। ਇਹ ਰੋਸ ਮਾਰਚ ਖੇਤੀ ਕਾਨੂੰਨਾਂ ਦੇ ਪਾਸ ਹੋਣ ਦੇ ਇਕ ਸਾਲ ਹੋਣ ਦੇ ਵਿਰੋਧ ’ਚ ਕੱਢਿਆ ਜਾ ਰਿਹਾ ਹੈ। ਰੋਸ ਮਾਰਚ ਕੱਢਣ ਦਾ ਫ਼ੈਸਲਾ ਪਾਰਟੀ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਹਲਕਾ ਸੇਵਾਦਾਰਾਂ ਤੇ ਕੋਰ ਕਮੇਟੀ ਦੀ ਬੈਠਕ ’ਚ ਲਿਆ ਗਿਆ ਸੀ।

ਉੱਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ ਹੈ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt