AD

Type Here to Get Search Results !

ਡੇਂਗੂ ਬੁਖਾਰ ਤੋਂ ਬਚਣ ਲਈ ਆਲੇ-ਦੁਆਲੇ ਸਫਾਈ ਰੱਖਣੀ ਜਰੂਰੀ- ਡਾ. ਦੁੱਗਲ

ਦੂਜੇ ਰਾਜਾਂ 'ਚ ਡੇਂਗੂ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਿਹਤ ਵਿਭਾਗ ਨੇ ਤੇਜ ਕੀਤਾ ਡੇਂਗੂ ਤੋਂ ਬਚਾਅ ਦਾ ਅਭਿਆਨ

ਸ਼ਾਹਕੋਟ, (ਐੱਮ.ਜੇ ਸਿੰਘ) : ਮੀਂਹ ਤੋਂ ਬਾਅਦ ਥਾਂ-ਥਾਂ 'ਤੇ ਪਾਣੀ ਭਰਨ ਕਾਰਨ ਡੇਂਗੂ ਮੱਛਰ ਦੇ ਪੈਦਾ ਹੋਣ ਦਾ ਖਤਰਾ ਵਧ ਗਿਆ ਹੈ। ਅਜਿਹੀ ਸਥਿਤੀ ਵਿਚ ਸਿਹਤ ਵਿਭਾਗ ਨੇ ਡੇਂਗੂ ਨੂੰ ਰੋਕਣ ਲਈ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਬੁਖਾਰ ਤੋਂ ਪੀੜਤ ਵਿਅਕਤੀਆਂ ਦੇ ਖੂਨ ਦੇ ਨਮੂਨਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਘਰਾਂ ਵਿਚ ਮੱਛਰਾਂ ਦੇ ਪ੍ਰਜਨਨ ਸਥਾਨਾਂ ਦੀ ਜਾਂਚ ਵੀ ਚੱਲ ਰਹੀ ਹੈ। ਡ੍ਰਾਈ-ਡੇ ਫ੍ਰਾਈ ਡੇ ਮੁਹਿੰਮ ਤਹਿਤ ਸੀਐਚਸੀ ਸ਼ਾਹਕੋਟ ਦੇ ਸਿਹਤ ਕਰਮਚਾਰੀਆਂ ਨੇ ਸ਼ੁੱਕਰਵਾਰ ਨੂੰ ਵੱਖ-ਵੱਖ ਥਾਵਾਂ 'ਤੇ ਜਾ ਕੇ ਪਾਣੀ ਭਰਨ ਦੇ ਸਥਾਨਾਂ ਦੀ ਜਾਂਚ ਕੀਤੀ ਤੇ ਲੋਕਾਂ ਨੂੰ ਜਾਗਰੂਕ ਕੀਤਾ।

ਐਸਐਮਓ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਥਾਂ-ਥਾਂ 'ਤੇ ਪਾਣੀ ਜਮ੍ਹਾਂ ਹੋਣ ਅਤੇ ਗਰਮੀ ਵਿਚ ਕਮੀ ਆਉਣ ਕਾਰਨ ਇਹ ਮੌਸਮ ਮੱਛਰਾਂ ਦੇ ਪ੍ਰਜਨਨ ਲਈ ਕਾਫ਼ੀ ਅਨੁਕੂਲ ਹੈ। ਇਸ ਲਈ ਵਿਭਾਗ ਲੋਕਾਂ ਨੂੰ ਆਲੇ ਦੁਆਲੇ ਨੂੰ ਸਾਫ਼ ਰੱਖਣ ਅਤੇ ਮੱਛਰਾਂ ਤੋਂ ਬਚਣ ਦੇ ਉਪਾਅ ਕਰਨ ਲਈ ਪ੍ਰੇਰਿਤ ਕਰ ਰਿਹਾ ਹੈ। ਕਰਮਚਾਰੀ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ ਤੇ ਇਸਦੇ ਲਈ ਇਕ ਚਮਚ ਪਾਣੀ ਵੀ ਕਾਫੀ ਹੁੰਦਾ ਹੈ। ਲੋਕਾਂ ਨੂੰ ਇਹ ਧਿਆਨ ਵਿਚ ਰੱਖਣਾ ਚਾਹੀਦਾ ਹੈ ਕਿ ਪਾਣੀ ਉਨ੍ਹਾਂ ਦੇ ਘਰਾਂ, ਛੱਤਾਂ, ਦਫਤਰਾਂ ਆਦਿ ਵਿਚ ਇਕ ਹਫ਼ਤੇ ਤੋਂ ਵੱਧ ਸਮੇਂ ਲਈ ਕਿਤੇ ਵੀ ਖੜ੍ਹਾ ਨਾ ਹੋਵੇ। ਮੱਛਰ ਭਜਾਉਣ ਵਾਲੇ ਸਪਰੇਅ ਦੀ ਵਰਤੋਂ ਕੀਤੀ ਜਾਵੇ।

ਬੀਈਈ ਚੰਦਨ ਮਿਸ਼ਰਾ ਨੇ ਕਿਹਾ ਕਿ ਆਉਣ ਵਾਲੇ ਤਿੰਨ ਮਹੀਨਿਆਂ ‘ਚ ਮੱਛਰਾਂ ਦਾ ਖਤਰਾ ਜ਼ਿਆਦਾ ਹੈ। ਇਸ ਲਈ ਬੱਚਿਆਂ ਨੂੰ ਹੱਥ ਤੇ ਪੈਰ ਪੂਰੀ ਤਰ੍ਹਾਂ ਢੱਕ ਕੇ ਰੱਖਣੇ ਚਾਹੀਦੇ ਹਨ। ਬਾਹਰ ਜਾਣ ਵੇਲੇ ਚੱਪਲਾਂ ਦੀ ਬਜਾਏ ਬੂਟ ਪਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਸਵੇਰੇ ਤੇ ਸ਼ਾਮ ਨੂੰ ਕੱਟਦਾ ਹੈ। ਇਸ ਲਈ ਜੇ ਸੰਭਵ ਹੋਵੇ ਤਾਂ ਬੱਚਿਆਂ ਨੂੰ ਇਸ ਸਮੇਂ ਘਰ ਤੋਂ ਬਾਹਰ ਨਾ ਜਾਣ ਦਿਉ। ਬੁਖਾਰ ਹੋਣ ਦੀ ਸਥਿਤੀ ਵਿਚ ਤੁਰੰਤ ਡਾਕਟਰ ਨੂੰ ਮਿਲੋ ਤੇ ਡਾਕਟਰੀ ਸਲਾਹ ਅਨੁਸਾਰ ਹੀ ਦਵਾਈ ਲਈ ਜਾਵੇ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt