AD

Type Here to Get Search Results !

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਹਾਈਕਮਾਨ ਨੇ ਮੰਗਿਆ ਕੈਪਟਨ ਅਮਰਿੰਦਰ ਤੋਂ ਅਸਤੀਫਾ

ਚੰਡੀਗੜ੍ਹ , (ਬਿਊਰੋ) : ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋ ਗਿਆ ਹੈ। ਪੰਜਾਬ ਕਾਂਗਰਸ ਦੀ ਖਿਚੋਤਾਣ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਚਲੀ ਗਈ ਹੈ। ਪੰਜਾਬ ਕਾਂਗਰਸ ਭਵਨ ਵਿਚ ਸ਼ਾਮ 5 ਵਜੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਪਾਰਟੀ ਹਾਈਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ਾ ਮੰਗ ਲਿਆ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਮੰਗਿਆ ਹੈ। ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਹਟਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਸ ਤੋਂ ਬਾਅਦ ਅੱਜ ਸ਼ਾਮ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿਚ ਨਵਾਂ ਆਗੂ ਚੁਣਿਆ ਜਾਵੇਗਾ। ਨਵੇਂ ਮੁੱਖ ਮੰਤਰੀ ਦੇ ਰੂਪ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਕੁਝ ਹੋਰ ਨਾਵਾਂ ਦੀ ਚਰਚਾ ਹੋ ਰਹੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ 40 ਵਿਧਾਇਕਾਂ ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਸ਼ਨਿਚਰਵਾਰ ਨੂੰ ਸ਼ਾਮ ਪੰਜ ਵਜੇ ਸੱਦ ਲਈ ਗਈ ਹੈ। ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦੇਰ ਰਾਤ ਇਕ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਜਿਸ ’ਚ ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਕੁਝ ਵਿਧਾਇਕਾਂ ਨੇ ਵਿਧਾਇਕ ਦਲ ਦੀ ਮੀਟਿੰਗ ਸੱਦਣ ਦੀ ਮੰਗ ਕੀਤੀ ਸੀ। ਇਹ ਬੈਠਕ ਸ਼ਨਿਚਰਵਾਰ ਸ਼ਾਮ ਨੂੰ ਪੰਜਾਬ ਕਾਂਗਰਸ ਭਵਨ ’ਚ ਕੀਤੀ ਜਾਵੇਗੀ। ਪਾਰਟੀ ਦੇ ਸੀਨੀਅਰ ਆਗੂ ਅਜੇ ਮਾਕਨ ਤੇ ਹਰੀਸ਼ ਰਾਏ ਚੌਧਰੀ ਆਬਜ਼ਰਵਰ ਵਜੋਂ ਇਸ ਬੈਠਕ ’ਚ ਮੌਜੂਦ ਰਹਿਣਗੇ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt