ਚੰਡੀਗੜ੍ਹ, (ਐੱਮ.ਜੇ ਸਿੰਘ) : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਦੋ ਉੱਪ ਮੁੱਖ ਮੰਤਰੀ ਵੀ ਲਗਾਏ ਜਾ ਰਹੇ ਹਨ। ਹਾਈਕਮਾਨ ਨੇ ਦਲਿਤ ਪੱਤਾ ਖੇਡਦਿਆਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਬਣਨ ਦੀ ਦੌੜ 'ਚ ਸ਼ਾਮਲ ਸੁਖਜਿੰਦਰ ਸਿੰਘ ਰੰਧਾਵਾ ਨੂੰ ਉੱਪ ਮੁੱਖ ਮੰਤਰੀ ਬਣਾਇਆ ਜਾਵੇਗਾ। ਕੈਪਟਨ ਧੜ੍ਹੇ ਦੇ ਮੰਨੇ ਜਾਂਦੇ ਬ੍ਰਹਮ ਮਹਿੰਦਰਾ ਨੂੰ ਵੀ ਉੱਪ ਮੁੱਖ ਮੰਤਰੀ ਦਾ ਅਹੁਦਾ ਦੇ ਕੇ ਨਿਵਾਜਿਆ ਗਿਆ ਹੈ।
ਸੋਮਵਾਰ ਸਵੇਰੇ 11 ਵਜੇ ਰਾਜਪਾਲ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੇ ਬ੍ਰਹਮ ਮਹਿੰਦਰਾ ਨੂੰ ਸਹੁੰ ਚੁਕਾਉਣਗੇ। ਸੂਤਰਾਂ ਅਨੁਸਾਰ ਇਸ ਦੌਰਾਨ ਕੈਬਨਿਟ ਮੰਤਰੀਆਂ ਨੂੰ ਵੀ ਸਹੁੰ ਚੁਕਾਈ ਜਾ ਸਕਦੀ ਹੈ।