ਪੱਤਰ ਪ੍ਰੇਰਕ, ਸ਼ਾਹਕੋਟ : ਸਰਕਾਰ ਵੱਲੋਂ ਅਧਿਆਪਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਵਿਖੇ ਐੱਸਐੱਮਓ ਡਾ. ਅਮਰਦੀਪ ਸਿੰਘ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ। ਸੀਐੱਚਸੀ ਸ਼ਾਹਕੋਟ ਦੀ ਟੀਮ ਵੱਲੋਂ ਸਕੂਲ ਦੇ 40 ਅਧਿਆਪਕਾਂ ਨੂੰ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਾਈ ਗਈ।
ਐੱਸਐੱਮਓ ਡਾ. ਅਮਰਦੀਪ ਸਿੰਘ ਦੁੱਗਲ ਨੇ ਕਿਹਾ ਕਿ ਬੇਸ਼ੱਕ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਕੁਝ ਘੱਟ ਗਿਆ ਹੈ ਪਰ ਸਾਨੂੰ ਅਜੇ ਵੀ ਪੂਰੀ ਸਾਵਧਾਨੀ ਵਰਤਨੀ ਚਾਹੀਦੀ ਹੈ। ਸਾਨੂੰ ਸਰਕਾਰ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਟੀਕਾਕਰਨ ਕੈਂਪ ਮੌਕੇ ਸਕੂਲ ਦੀ ਚੇਅਰਪਰਸਨ ਕੁਮਾਰੀ ਅਰੁਣ ਜੱਸਲ ਤੇ ਪ੍ਰਿੰਸੀਪਲ ਰਜਨੀ ਅਨੇਜਾ ਨੇ ਦੱਸਿਆ ਕਿ ਸਕੂਲ ਵਿਚ ਬੱਚਿਆਂ ਦੀ ਹਰ ਸੁਵਿਧਾ ਦਾ ਧਿਆਨ ਰੱਖਿਆ ਜਾਂਦਾ ਹੈ। ਬੱਚਿਆਂ ਤੇ ਅਧਿਆਪਕਾਂ ਨੂੰ ਮਾਸਕ ਪਾਉਣ, ਸੈਨੇਟਾਈਜ਼ੇਸ਼ਨ ਤੇ ਸਮਾਜਿਕ ਦੂਰੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਹੋਈਆਂ ਹਨ ਤੇ ਇਨਾਂ ਦੀ ਪਾਲਣਾ ਕਰਵਾਈ ਜਾ ਰਹੀ ਹੈ। ਇਸ ਮੌਕੇ ਮੈਨੇਜਰ ਦੀਪਕ ਸਹਾਏ, ਵਾਈਸ ਪ੍ਰਿੰਸੀਪਲ ਬਲਜੀਤ ਕੌਰ, ਕਿਰਨ ਦੇਵਗੁਣ, ਰੂਬੀ ਗਾਂਧੀ, ਚਿੱਤਰਾ ਰਾਣੀ, ਪ੍ਰੀਤੀ ਰਾਣੀ ਆਦਿ ਹਾਜ਼ਰ ਸਨ।
ਈ-ਪੇਪਰ ਦੇਖਣ ਲਈ ਕਲਿੱਕ ਕਰੋ : https://bit.ly/2XRwzs8