AD

Type Here to Get Search Results !

ਕਿਸਾਨ ਸੰਘਰਸ਼ ਕਮੇਟੀ ਨੇ ਭਾਰਤ ਬੰਦ ਨੂੰ ਸਫਲ ਬਣਾਉਣ ਸਬੰਧੀ ਕੀਤੀ ਮੀਟਿੰਗ

ਸ਼ਾਹਕੋਟ, (ਮਿਹਰਜੋਤ ਸਿੰਘ) : ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਗਰੁੱਪ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਅਲੀਵਾਲ ਦੀ ਪ੍ਰਧਾਨਗੀ ਹੇਠ ਸ਼ਾਹਕੋਟ ‘ਚ ਹੋਈ ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਅਲੀਵਾਲ ਤੇ ਬਲਾਕ ਪ੍ਰਧਾਨ ਰਣਚੇਤ ਸਿੰਘ ਕੋਟਲੀ ਨੇ ਦੱਸਿਆ ਕਿ 27 ਸਤੰਬਰ ਨੂੰ ਲੋਹੀਆਂ ਖਾਸ ਵਿਖੇ ਕਿਸਾਨ ਸਘੰਰਸ਼ ਕਮੇਟੀ ਪੰਜਾਬ ਵੱਲੋਂ ‘ਭਾਰਤ ਬੰਦ’ ਤਹਿਤ ਪ੍ਰੋਗਰਾਮ ਕੀਤਾ ਜਾਵੇਗਾ। ਜਿਸ ਵਿਚ ਭਾਈ ਮੇਜਰ ਸਿੰਘ ਖਾਲਸਾ ਲੋਹੀਆਂ ਦੇ ਜਥੇ ਵੱਲੋਂ ਢਾਡੀ ਵਾਰਾਂ ਰਾਹੀਂ ਜੋਸ਼ ਭਰਿਆ ਜਾਵੇਗਾ। ਉਨ੍ਹਾਂ ਸਮੂਹ ਇਨਸਾਫ ਪਸੰਦ ਲੋਕਾਂ ਨੂੰ ਪ੍ਰੋਗਰਾਮ ‘ਚ ਸ਼ਮੂਲੀਅਤ ਕਰਕੇ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।

ਇਸ ਮੌਕੇ ਹਰਭਜਨ ਸਿੰਘ ਥੰਮੂਵਾਲ, ਤੀਰਥ ਸਿੰਘ ਗੱਟਾਮੰਡੀ ਕਾਸੂ, ਸੁਖਵਿੰਦਰ ਸਿੰਘ ਮੀਰਪੁਰ, ਜਸਵੰਤ ਸਿੰਘ ਤਾਰਪੁਰ, ਲਖਵੀਰ ਸਿੰਘ, ਜਸਵੰਤ ਸਿੰਘ, ਦਮਨਪ੍ਰੀਤ, ਜੋਗਾ ਸਿੰਘ, ਮੇਜਰ ਸਿੰਘ, ਦਲਬੀਰ ਸਿੰਘ ਆਦਿ ਹਾਜ਼ਰ ਸਨ।

ਈ-ਪੇਪਰ ਦੇਖਣ ਲਈ ਕਲਿੱਕ ਕਰੋ : https://bit.ly/2WdNlRj

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt