ਨਵੀਂ ਦਿੱਲੀ, (ਬਿਊਰੋ) : ਪੰਜਾਬ ਦੀ ਸਿਆਸਤ 'ਚ ਆੁੳਣ ਵਾਲੇ ਦਿਨਾਂ 'ਚ ਵੱਡੇ ਸਿਆਸੀ ਧਮਾਕੇ ਹੋਣਗੇ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਚੁੱਕੇ ਹਨ।
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਹੀ ਦਿੱਲੀ ਗਏ ਸਨ ਤੇ ਉਨ੍ਹਾਂ ਨੇ ਕਿਸੇ ਵੀ ਸਿਆਸੀ ਆਗੂ ਨਾਲ ਮੁਲਾਕਤ ਕਰਨ ਦੀਆਂ ਸੰਭਾਵਨਾਵਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ ਤੇ ਆਪਣੇ ਦੌਰੇ ਨੂੰ ਨਿੱਜੀ ਦੱਸਿਆ ਸੀ। ਪਰ ਬੁੱਧਵਾਰ ਸ਼ਾਮ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚ ਗਏ ਹਨ। ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਕੈਪਟਨ ਅਮਰਿੰਦਰ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਜਾਣਗੇ।
ਹੋਰ ਤਾਜ਼ਾ ਜਾਣਕਾਰੀ ਲੈਣ ਲਈ ਸਾਡੇ ਫੇਸਬੁੱਕ ਪੇਜ਼ ਨੂੰ ਲਾਈਕ ਕਰੋ : https://www.facebook.com/aawaazpunjabdi1