AD

Type Here to Get Search Results !

ਐਕਸ਼ਨ 'ਚ ਮੁੱਖ ਮੰਤਰੀ ਚੰਨੀ, ਅੱਜ ਹੀ ਹੋਣਗੇ ਵੱਡੇ ਫੈਸਲੇ

ਚੰਡੀਗੜ੍ਹ, (ਬਿਊਰੋ) : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਕਸ਼ਨ 'ਚ ਨਜ਼ਰ ਆ ਰਹੇ ਹਨ। ਅੱਜ ਰਾਤ 8 ਵਜੇ ਕੈਬਨਿਟ ਮੀਟਿੰਗ ਕੀਤੀ ਜਾਵੇਗੀ। ਪੰਜਾਬ ਦੇ ਉੱਪ ਮੁੱਖ ਮੰਤਰੀ ਓਪੀ ਸੋਨੀ ਨੇ ਜਾਣਕਾਰੀ ਦਿੱਤੀ ਕਿ ਅੱਜ ਰਾਤ ਕੈਬਨਿਟ ਦੀ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ ਡੀਜੀਪੀ, ਮੁੱਖ ਸਕੱਤਰ ਬਦਲਣ ਸਮੇਤ ਪੰਜਾਬ ਦੇ ਲੋਕਾਂ ਲਈ ਵੱਡੇ ਫੈਸਲੇ ਹੋਣਗੇ।

ਪੰਜਾਬ ਸਕੱਤਰੇਤ ਵਿਖੇ ਮੀਡੀਆ ਦੇ ਰੂਬਰੂ ਹੁੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੀ ਕੈਬਨਿਟ ਮੀਟਿੰਗ 'ਚ ਹੀ ਵੱਡੇ ਫੈਸਲੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ 5 ਨੁਕਾਤੀ ਪ੍ਰੋਗਰਾਮ ਨੂੰ ਅੱਜ ਦੀ ਮੀਟਿੰਗ 'ਚ ਵਿਚਾਰਿਆ ਜਾਵੇਗਾ ਤੇ ਅੱਜ ਹੀ ਤਿੰਨ-ਚਾਰ ਵੱਡੇ ਫੈਸਲੇ ਲਏ ਜਾਣਗੇ।

ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਮੰਤਰੀ ਸਕੱਤਰੇਤ 'ਚ ਬੈਠਣਗੇ ਤੇ ਉੱਥੇ ਹੀ ਕੰਮ ਕੀਤੇ ਜਾਣਗੇ। ਅਫਸਰ ਵੀ ਪੂਰੇ ਟਾਈਮ 'ਤੇ ਦਫਤਰ ਪਹੁੰਚਿਆ ਕਰਨਗੇ। ਰੰਧਾਵਾ ਨੇ ਕਿਹਾ ਕਿ ਸਾਡੇ ਕੋਲ 90 ਦਿਨ ਹਨ ਤੇ ਇਨੇ ਸਮੇਂ 'ਚ ਅਸੀਂ ਸਾਰੇ ਮੁੱਦਿਆਂ ਹੱਲ੍ਹ ਕਰਾਂਗੇ। ਉਨ੍ਹਾਂ ਕਿਹਾ ਕਿ ਬੇਅਦਬੀ, ਨਸ਼ੇ ਸਮੇਤ ਸਾਰੇ ਮੁੱਦਿਆਂ ਨੂੰ ਜਲਦ ਤੋਂ ਜਲਦ ਹੱਲ੍ਹ ਕਰਕੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਅਸੀਂ ਗੱਲਾਂ ਨਹੀਂ, ਲੋਕਾਂ ਨੂੰ ਕੰਮ ਕਰਕੇ ਦਿਖਾਵਾਂਗੇ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt