AD

Type Here to Get Search Results !

ਪੰਜਾਬ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਹਾਈਕਮਾਨ ਨੇ ਇਸ ਆਗੂ ਨੂੰ ਦਿੱਤੀ ਵੱਡੀ ਜਿੰਮੇਵਾਰੀ

ਚੰਡੀਗੜ੍ਹ, (ਐੱਮ.ਜੇ ਸਿੰਘ) : ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਨੂੰ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ। ਕਾਂਗਰਸ ਵਿਧਾਇਕ ਦਲ ਦੀ ਮੀੇਟਿੰਗ 'ਚ ਮਤਾ ਪਾਸ ਕਰਕੇ ਨਵਾਂ ਆਗੂ ਚੁਣਨ ਦੇ ਸਾਰੇ ਅਧਿਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਦੇ ਦਿੱਤੇ ਗਏ ਸਨ। ਕਾਂਗਰਸ ਹਾਈਕਮਾਨ ਵੱਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਹੁਣ ਸੁਖਜਿੰਦਰ ਰੰਧਾਵਾ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਣਗੇ। ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਨਵਾਂ ਆਗੂ ਚੁਣਨ ਦੇ ਸਾਰੇ ਅਧਿਕਾਰ ਸੋਨੀਆ ਗਾਂਧੀ ਨੂੰ ਦੇ ਦਿੱਤੇ ਗਏ ਸਨ। ਉਨ੍ਹਾਂ ਵੱਲੋਂ ਹੀ ਰੰਧਾਵਾ ਨੂੰ ਕਾਂਗਰਸ ਵਿਧਾਇਕ ਦਲ ਦਾ ਨੇਤਾ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਬਣਨ ਦੇ ਚਾਹਵਾਨਾਂ ਵੱਲੋਂ ਵਿਧਾਇਕਾਂ ਨਾਲ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਰਿਹਾ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt