AD

Type Here to Get Search Results !

ਸਾਰੀ ਸਥਿਤੀ ਸਾਫ, ਕੈਪਟਨ ਅਮਰਿੰਦਰ ਸਿੰਘ ਦੇਣ ਜਾ ਰਹੇ ਅਸਤੀਫਾ, ਬੇਟੇ ਰਣਇੰਦਰ ਸਿੰਘ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੇ ਟਵੀਟ ਕਰਕੇ ਵੱਡੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮੇਰੇ ਪਿਤਾ ਜੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਮੈਂ ਵੀ ਉਨ੍ਹਾਂ ਦੇ ਨਾਲ ਰਾਜ ਭਵਨ ਜਾ ਰਿਹਾ ਹਾਂ। ਕੈਪਟਨ ਅਮਰਿੰਦਰ ਸਿੰਘ ਨਵੀਂ ਸ਼ੁਰੂਆਤ ਕਰਨਗੇ।

ਰਣਇੰਦਰ ਸਿੰਘ ਨੇ ਸਾਰੀ ਸਥਿਤੀ ਨੂੰ ਸਾਫ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਜਾ ਕੇ ਰਾਜਪਾਲ ਨੂੰ ਅਸਤੀਫਾ ਸੌਂਪਣਗੇ। ਸਰਕਾਰੀ ਰਿਹਾਇਸ਼ ਤੋਂ ਕੈਪਟਨ ਦਾ ਕਾਫਲਾ ਰਾਜ ਭਵਨ ਲਈ ਰਵਾਨਾ ਹੋ ਗਿਆ ਹੈ। ਥੋੜ੍ਹੀ ਦੇਰ 'ਚ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬਣ ਜਾਣਗੇ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt