ਸ਼ਾਹਕੋਟ : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੰਗਲ ਅੰਬੀਆਂ ਵਿਖੇ ਸਕੂਲ ਮੁਖੀ ਸੁੱਚਾ ਸਿੰਘ ਮੱਟੂ ਦੀ ਅਗਵਾਈ ’ਚ ਕਰਵਾਏ ਗਏ ਸਮਾਗਮ ਦੌਰਾਨ ਮੈਡਮ ਅੰਜੂ ਬਾਲਾ ਦੇ ਪਰਿਵਾਰ ਵੱਲੋਂ ਆਪਣੀ ਭਤੀਜੀ ਅਤੇ ਭਾਣਜੀ ਦੇ ਜਨਮ ਦਿਨ ਦੀ ਖੁਸ਼ੀ ਵਿਚ ਸਕੂਲ ਨੂੰ ਸਟੈਂਡ ਪੱਖਾ ਭੇਟ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਤੇ ਰਿਫ਼ਰੈਸ਼ਮੈਂਟ ਵੰਡੀ ਗਈ। ਇਸ ਮੌਕੇ ਸਰਪੰਚ ਸੁਖਦੇਵ ਰਾਜ ਨੰਗਲ ਅੰਬੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਕੂਲ ਮੁਖੀ ਸੁੱਚਾ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਤੇ ਦਾਨੀ ਸੱਜਣਾਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸਰਪੰਚ ਸੁਖਦੇਵ ਰਾਜ ਨੇ ਕਿਹਾ ਕਿ ਸਕੂਲ ਨੂੰ ਦਾਨ ਦੇਣਾ ਸਭ ਤੋਂ ਵੱਡਾ ਪੁੰਨ ਦਾ ਕਾਰਜ ਹੈ। ਇਸ ਮੌਕੇ ਮਹਿੰਦਰ ਸਿੰਘ ਸੰਧੂ, ਆਸ਼ਾ ਰਾਣੀ, ਬਲਵੀਰ ਕੌਰ, ਆਂਗਣਵਾੜੀ ਵਰਕਰ ਦਰਸ਼ਨ ਕੌਰ, ਜਗਦੀਸ਼ ਕੁਮਾਰੀ, ਕਾਂਤਾ ਕੁੱਕ, ਕਮਲਜੀਤ ਕੌਰ, ਪਰਮਜੀਤ ਕੌਰ, ਕਮਲੇਸ਼, ਸਕੂਲ ਮੈਨਜਮੈਂਟ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਹਾਜ਼ਰ ਸਨ।