AD

Type Here to Get Search Results !

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਮਨਾਇਆ ਪ੍ਰਕਾਸ਼ ਪੁਰਬ

ਸ਼ਾਹਕੋਟ, (ਐਮ.ਜੇ ਸਿੰਘ) : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਸਜੇ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਮਨਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਭਜੀਤ ਸਿੰਘ ਘੋਲੀਆ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਝੀਤਾ, ਜਰਨਲ ਸਕੱਤਰ ਲਖਵਿੰਦਰ ਸਿੰਘ ਸੋਖੀ, ਪਿਆਰਾ ਸਿੰਘ ਥਿੰਦ, ਮਾਸਟਰ ਚਰਨਜੀਤ ਸਿੰਘ, ਸੁਖਵਿੰਦਰ ਸਿੰਘ ਖਜਾਨਚੀ, ਸਾਬਕਾ ਪ੍ਰਧਾਨ ਕੰਵਲਜੀਤ ਸਿੰਘ, ਦਲਜੀਤ ਸਿੰਘ ਠੇਕੇਦਾਰ, ਬਲਦੇਵ ਸਿੰਘ ਚੱਠਾ ਸਾਬਕਾ ਸਰਪੰਚ, ਪਰਮਜੀਤ ਸਿੰਘ ਖਾਲਸਾ, ਗੁਰਮੁੱਖ ਸਿੰਘ ਬਾਟੂ, ਮਨਜੀਤ ਸਿੰਘ, ਕਮਲਜੀਤ ਸਿੰਘ, ਅਮਰਜੀਤ ਸਿੰਘ, ਦੀਦਾਰ ਸਿੰਘ, ਅਵਤਾਰ ਸਿੰਘ ਰੂਪਰਾ, ਮਨਜੀਤ ਸਿੰਘ ਟਰਾਂਸਪੋਰਟਰ, ਸੁਖਪਾਲ ਸਿੰਘ ਦੇਵਗੁਣ, ਤਜਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਧਰਮਿੰਦਰ ਸਿੰਘ, ਹਰਭਜਨ ਸਿੰਘ, ਜੀਤ ਸਿੰਘ, ਲਛਮਣ ਸਿੰਘ, ਮਹਿੰਦਰ ਸਿੰਘ, ਜਸਵਿੰਦਰ ਸਿੰਘ, ਬਰਦਿੰਰਜੀਤ ਸਿੰਘ, ਰਜਿੰਦਰ ਸਿੰਘ, ਬਲਵਿੰਦਰ ਸਿੰਘ, ਜਰਨੈਲ ਸਿੰਘ, ਜਸਵੀਰ ਸਿੰਘ, ਗੁਰਦਿਆਲ ਸਿੰਘ, ਬਾਵਾ ਸਿੰਘ, ਮਾਸਟਰ ਪ੍ਰਭਜੀਤ ਸਿੰਘ, ਮਾਸਟਰ ਅਮਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਮਲਕੀਤ ਸਿੰਘ, ਸੁਰਿੰਦਰ ਸਿੰਘ, ਸਰਮੁੱਖ ਸਿੰਘ, ਗੁਰਭੇਜ ਸਿੰਘ, ਜਸਦੀਪ ਸਿੰਘ, ਗਗਨਦੀਪ ਸਿੰਘ, ਅਰਵਿੰਦਰ ਸਿੰਘ ਰੂਪਰਾ, ਹਰਪਾਲ ਸਿੰਘ, ਜਸਵਿੰਦਰ ਸਿੰਘ ਸੋਢੀ, ਬਲਜੀਤ ਸਿੰਘ ਝੀਤਾ, ਕੁਲਦੀਪ ਸਿੰਘ, ਤਰਲੋਚਨ ਸਿੰਘ, ਕੁਲਦੀਪ ਸਿੰਘ, ਨਿਰੰਜਣ ਸਿੰਘ ਆਦਿ ਹਾਜ਼ਰ ਸਨ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt