AD

Type Here to Get Search Results !

ਨਵਜੋਤ ਸਿੱਧੂ ਹੋ ਸਕਦੇ ਹਨ ਪੰਜਾਬ ਦੇ ਅਗਲੇ ਮੁੱਖ ਮੰਤਰੀ

ਚੰਡੀਗੜ੍ਹ, (ਸਟੇਟ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨਾਂ ਦਾ ਅਤੇ ਉਨਾਂ ਦੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਮੀਟਿੰਗ ਤੋਂ ਬਾਅਦ ਹਰੀਸ਼ ਰਾਵਤ ਅਤੇ ਅਜੇ ਮਾਕਨ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਸੀ ਕਿ ਨਵੇਂ ਮੁੱਖ ਮੰਤਰੀ ਦੀ ਚੋਣ ਕਰਨ ਦਾ ਫੈਸਲਾ ਹਾਈਕਮਾਨ ਸੋਨੀਆ ਗਾਂਧੀ ਕਰਨਗੇ।

ਸੂਤਰਾਂ ਮੁਤਾਬਕ ਕਾਂਗਰਸ ਦੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਪ੍ਰਤਾਪ ਬਾਜਵਾ ਦਾ ਨਾਮ ਸਭ ਤੋਂ ਉਪਰ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੂੰ ਨਵਾਂ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਮੀਟਿੰਗ ਵਿਚ ਹਾਜ਼ਰ ਵਿਧਾਇਕਾਂ ਨੇ ਨਵਜੋਤ ਸਿੰਘ ਸਿੱਧੂ ਦੇ ਨਾਂ ਉਤੇ ਵੀ ਮੋਹਰ ਲਾਈ ਹੈ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt