ਚੰਡੀਗੜ੍ਹ. (ਐੱਮ.ਜੇ ਸਿੰਘ) : ਮੁੱਖ ਮੰਤਰੀ ਦੀ ਕੁਰਸੀ ਗਵਾਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਹਮਲਾਵਰ ਹੋ ਗਏ ਹਨ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਹੈ ਕਿ ਉਹ ਕਿਸੇ ਵੀ ਕੀਮਤ ’ਤੇ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਨ ਦੇਣਗੇ। ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਅਗਵਾਈ ਵਿਚ ਚੋਣ ਲੜੀ ਗਈ ਤਾਂ ਪੰਜਾਬ ਵਿਚ ਕਾਂਗਰਸ 10 ਸੀਟਾਂ ਵੀ ਨਹੀਂ ਜਿੱਤ ਪਾਏਗੀ। ਉਨ੍ਹਾਂ ਕਿਹਾ ਕਿ ਉਹ ਸਿੱਧੂ ਨੂੰ ਹਰਾਉਣ ਲਈ ਮਜ਼ਬੂਤ ਉਮੀਦਵਾਰ ਉਤਾਰਨਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਲਈ ਖਤਰਨਾਕ ਹਨ ਤੇ ਜੇਕਰ ਉਹ ਮੁੱਖ ਮੰਤਰੀ ਬਣੇ ਤਾਂ ਪਾਰਟੀ ਕੰਮ ਨਹੀਂ ਕਰ ਪਾਏਗੀ। ਕੈਪਟਨ ਨੇ ਕਿਹਾ ਕਿ ਉਹ ਸਿੱਧੂ ਨੂੰ ਰੋਕਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹਨ।
ਕੈਪਟਨ ਨੇ ਸਿੱਧੂ ’ਤੇ ਹਮਲਾ ਕਰਨ ਦੇ ਨਾਲ-ਨਾਲ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਰਾਹੁਲ ਤੇ ਪ੍ਰਿਅੰਕਾ ਅਨੁਭਵਹੀਣ ਹਨ।