ਚੰਡੀਗੜ੍ਹ, (ਐੱਮ.ਜੇ ਸਿੰਘ) : ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਮੁਲਾਕਾਤ ਦਾ ਸਮਾਂ ਮੰਗ ਲਿਆ ਹੈ। ਇਸ ਦੌਰਾਨ ਉਹ ਆਪਣੇ ਨਾਲ ਹਮਾਇਤੀ ਵਿਧਾਇਕਾਂ ਦੀ ਲਿਸਟ ਵੀ ਨਾਲ ਲੈ ਕੇ ਜਾਣਗੇ। ਰਾਜਪਾਲ ਕੋਲ ਜਾ ਕੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਰਕਾਰ ਬਣਾਉਣ ਦੀ ਦਾਅਵੇਦਾਰੀ ਪੇਸ਼ ਕੀਤੀ ਜਾਵੇਗੀ।
ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਜਲਦ ਹੀ ਸੁਖਜਿੰਦਰ ਸਿੰਘ ਰੰਧਾਵਾ ਦਾ ਮੁੱਖ ਮੰਤਰੀ ਦੇ ਰੂਪ 'ਚ ਐਲਾਨ ਕਰ ਦੇਵੇਗੀ। ਇਸ ਤੋਂ ਬਾਅਦ ਰੰਧਾਵਾ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਚਰਚਾ ਹੈ ਕਿ ਰੰਧਾਵਾ ਨਾਲ ਉਪ ਮੁੱਖ ਮੰਤਰੀ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਸ਼ਾਮ 4:30 ਵਜੇ ਤੱਕ ਸਾਰੀ ਸਥਿਤੀ ਸਾਫ ਹੋ ਜਾਵੇਗੀ।