ਚੰਡੀਗੜ੍ਹ, (ਐੱਮ.ਜੇ ਸਿੰਘ) : ਕਾਂਗਰਸ ਪਾਰਟੀ 'ਚ ਕਲੇਸ਼ ਇਕ ਵਾਰ ਫਿਰ ਤੋਂ ਸ਼ੁਰੂ ਹੋ ਗਿਆ ਹੈ। ਕਾਂਗਰਸ 'ਚ ਅਸਤੀਫਿਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ 'ਚ ਮੰਤਰੀ ਰਜ਼ੀਆ ਸੁਲਤਾਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਸਤੀਫਾ ਭੇਜ ਦਿੱਤਾ ਹੈ। ਉਨ੍ਹਾਂ ਨਵਜੋਤ ਸਿੰਘ ਸਿੱਧੂ ਦੇ ਸਮਰਥਨ 'ਚ ਅਸਤੀਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਕੋਈ ਲਾਲਚ ਨਹੀਂ ਹੈ। ਸਿੱਧੂ ਪੰਜਾਬ ਤੇ ਪੰਜਾਬੀਅਤ ਦੀ ਲੜ੍ਹਾਈ ਲੜ੍ਹ ਰਹੇ ਹਨ। ਦੱਸ ਦੇਈਏ ਕਿ ਰਜ਼ੀਆ ਸੁਲਤਾਨਾ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦੇ ਪਤਨੀ ਹਨ ਤੇ ਮਲੇਰਕੋਟਲਾ ਤੋਂ ਵਿਧਾਇਕ ਹਨ।
ਹੋਰ ਤਾਜ਼ਾ ਜਾਣਕਾਰੀ ਲੈਣ ਲਈ ਸਾਡੇ ਫੇਸਬੁੱਕ ਪੇਜ਼ ਨੂੰ ਲਾਈਕ ਕਰੋ : https://www.facebook.com/aawaazpunjabdi1