ਚੰਡੀਗੜ੍ਹ, (ਬਿਊਰੋ) : ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਐਤਵਾਰ ਨੂੰ ਹੋਵੇਗੀ। ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਵਿਚ ਸਾਰੇ ਵਿਧਾਇਕਾਂ ਨੂੰ ਸੱਦਿਆ ਗਿਆ ਹੈ। ਮੀਟਿੰਗ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਤੋਂ ਇਲਾਵਾ ਹਾਈਕਮਾਨ ਵੱਲੋਂ ਭੇਜੇ ਆਬਜ਼ਰਵਰ ਅਜੇ ਮਾਕਨ ਅਤੇ ਹਰੀਸ਼ ਚੌਧਰੀ ਵੀ ਹਾਜ਼ਰ ਰਹਿਣਗੇ। ਮੀਟਿੰਗ ਵਿਚ ਕੱਲ੍ਹ ਕਾਂਗਰਸ ਵਿਧਾਇਕ ਦਲ ਦੇ ਆਗੂ ਦਾ ਐਲਾਨ ਹੋ ਜਾਵੇਗਾ।
ਦੱਸਣਯੋਗ ਹੈ ਕਿ ਅੱਜ ਹੋਈ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਸੌਂਪਿਆ। ਫਿਰ ਕਾਂਗਰਸ ਭਵਨ 'ਚ ਹੋਈ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਹਰੀਸ਼ ਰਾਵਤ ਤੇ ਅਜੇ ਮਾਕਨ ਨੇ ਜਾਣਕਾਰੀ ਦਿੱਤੀ ਸੀ ਕਿ ਨਵੇਂ ਮੁੱਖ ਮੰਤਰੀ ਦੀ ਚੋਣ ਕਰਨ ਦਾ ਫੈਸਲਾ ਸੋਨੀਆ ਗਾਂਧੀ ਵੱਲੋਂ ਕੀਤਾ ਜਾਵੇਗਾ।