AD

Type Here to Get Search Results !

ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ ਸਰਕਾਰੀ ਕਰਮਚਾਰੀਆਂ ਨੂੰ ਸਖ਼ਤ ਆਦੇਸ਼ ਜਾਰੀ, ਪੜ੍ਹੋ ਹੁਕਮਾਂ ਦੀ ਕਾਪੀ

ਚੰਡੀਗੜ੍ਹ, (ਐੱਮ.ਜੇ ਸਿੰਘ) : ਮੁੱਖ ਮੰਤਰੀ ਬਣਦਿਆਂ ਹੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਪਲੇਠੀ ਪ੍ਰੈਸ ਕਾਨਫਰੰਸ ਰਾਹੀਂ ਇਹ ਦਰਸਾ ਦਿੱਤਾ ਸੀ ਕਿ ਉਹ ਸਰਕਾਰੀ ਦਫਤਰੀ ਕਰਮਚਾਰੀਆਂ ਦੀ ਦਫਤਰ ਵਿਚ ਹਾਜ਼ਰੀ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਨੇ ਭਾਸ਼ਣ ਦੌਰਾਨ ਰੇਤ ਮਾਫੀਆ, ਡਰੱਗ ਮਾਫੀਆ ਅਤੇ ਬੇਅਦਬੀ ਦੇ ਮੁੱਦਿਆਂ ਨੂੰ ਵੀ ਸਖ਼ਤੀ ਨਾਲ ਨਿਪਟਾਉਣ ਦੀ ਗੱਲ ਕਹੀ ਸੀ। ਹੁਣ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਨੂੰ ਜਾਰੀ ਹੋਈਆਂ ਹਦਾਇਤਾਂ ਅਨੁਸਾਰ ਮੁੱਖ ਮੰਤਰੀ ਵੱਲੋਂ ਇਹ ਹਦਾਇਤ ਕੀਤੀ ਗਈ ਹੈ ਕਿ ਰਾਜ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਸਵੇਰੇ 9 ਵਜੇ ਸੰਬੰਧਤ ਦਫ਼ਤਰਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣਗੇ। ਇਸ ਦੇ ਨਾਲ ਹੀ ਕੰਮਕਾਜ ਵਿਚ ਪਾਰਦਰਸ਼ਤਾ ਲਿਆਉਣ ਅਤੇ ਹਫਤਾਵਾਰੀ ਨਿਰੀਖਣ ਦੀਆਂ ਵੀ ਹਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ, ਤਾਂ ਜੋ ਆਮ ਲੋਕਾਂ ਨੂੰ ਦਫਤਰੀ ਕੰਮਕਾਜ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ।


Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt