AD

Type Here to Get Search Results !

23ਵਾਂ ਨਰਿੰਦਰ ਬੀਬਾ ਯਾਦਗਾਰੀ ਸੱਭਿਆਚਾਰਕ ਮੇਲਾ ਕਰਵਾਇਆ

ਸ਼ਾਹਕੋਟ, (ਮਿਹਰਜੋਤ ਸਿੰਘ) : ਪੰਜਾਬ ਦੀ ਪ੍ਰਸਿੱਧ ਲੋਕ ਗਾਇਕਾ ਨਰਿੰਦਰ ਬੀਬਾ ਦੀ ਯਾਦ ‘ਚ 23ਵਾਂ ਨਰਿੰਦਰ ਬੀਬਾ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ ਪਿੰਡ ਸਾਦਿਕਪੁਰ ਵਿਖੇ ਮੇਲਿਆਂ ਦੇ ਬਾਦਸ਼ਾਹ ਗੁਰਨਾਮ ਸਿੰਘ ਨਿਧੜਕ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸੰਗੀਤਕਾਰ ਸੁਖਪਾਲ ਸਿੰਘ ਦੇਵਗੁਣ ਤੇ ਮੈਡਮ ਸੁਰਿੰਦਰ ਕੌਰ ਨੇ ਕੀਤੀ। ਮੇਲੇ ਦਾ ਉਦਘਾਟਨ ਬਲਾਕ ਸੰਮਤੀ ਮੈਂਬਰ ਗੁਰਦਿਆਲ ਸਿੰਘ ਗਰੇਵਾਲ ਨੇ ਕੀਤਾ। ਮੁੱਖ ਮਹਿਮਨ ਵਜੋਂ ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਚੇਅਰਮੈਨ ਗੁਲਜ਼ਾਰ ਸਿੰਘ ਥਿੰਦ ਸ਼ਾਮਲ ਹੋਏ।

ਮੇਲੇ ਦੀ ਸ਼ੁਰੂਆਤ ਧਾਰਮਿਕ ਗੀਤਾਂ ਨਾਲ ਕੁਲਜੀਤ ਕੌਰ ਨੇ ਕੀਤੀ। ਗਾਇਕਾ ਸੁਮਨ ਮਲਸੀਆਂ, ਲਖਵੀਰ ਲੱਖੀ, ਅਸ਼ੋਕ ਗਿੱਲ ਤੇ ਰੂਹਾਨੀ ਬ੍ਰਦਰਜ਼ ਨੇ ਮੇਲੇ ਨੂੰ ਸੰਗੀਤਕ ਰੰਗ ਵਿਚ ਰੰਗ ਦਿੱਤਾ। ਇਸ ਮੌਕੇ ਗੁਰਲਾਲ ਰੂਹਾਨੀ ਨੇ ਵੀ ਆਪਣੀ ਬੁਲੰਦ ਆਵਾਜ਼ ਵਿਚ ਹਾਜ਼ਰੀ ਲਗਵਾਈ। ਪ੍ਰਸਿੱਧ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੇ ਵੀ ਆਪਣੇ ਹਿੱਟ ਗੀਤਾਂ ਨਾਲ ਸਰੋਤਿਆਂ ਨੂੰ ਝੂਮਣ ਲਾ ਦਿੱਤਾ। ਦੀਪਕ ਹੰਸ ਤੇ ਰਣਜੀਤ ਮਣੀ ਨੇ ਸਟੇਜ ਸੰਭਾਲਦਿਆਂ ਆਪਣੇ ਹਿੱਟ ਗੀਤਾਂ ਨਾਲ ਸਰੋਤਿਆਂ ਨੂੰ ਲੰਮਾ ਸਮਾਂ ਬੈਠਣ ਲਈ ਮਜ਼ਬੂਰ ਕਰ ਦਿੱਤਾ ਤੇ ਸੁਰਾਂ ਦੇ ਸਮੁੰਦਰ ਵਿਚੋਂ ਰਾਗ ਛੇੜਦਿਆਂ ਅਸਲ ਗਾਇਕੀ ਦੀ ਤਸਵੀਰ ਪੇਸ਼ ਕਰਕੇ ਸੂਝਵਾਨ ਸਰੋਤਿਆਂ ਦੇ ਦਿਲਾਂ ਨੂੰ ਟੁੰਬ ਲਿਆ। ਇਸ ਮੌਕੇ ਮੇਲੇ ਦੇ ਮੁੱਖ ਸੰਚਾਲਕ ਗੁਰਨਾਮ ਸਿੰਘ ਨਿਧੜਕ ਨੇ ਸਹਿਯੋਗ ਦੇਣ ਵਾਲੀਆਂ ਅਹਿਮ ਸ਼ਖਸੀਅਤਾਂ ਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਮੇਲਿਆਂ ਦੀ ਲੜੀ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt