ਨਵੀਂ ਦਿੱਲੀ, (ਬਿਊਰੋ) : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਦੌਰੇ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਗੱਡੀਆਂ ਚੜ੍ਹਾ ਦਿੱਤੀਆਂ ਗਈਆਂ ਜਿਸ ‘ਚ 3 ਕਿਸਾਨਾਂ ਦੀ ਮੌਤ ਤੇ 8 ਕਿਸਾਨਾਂ ਦੇ ਜਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਬਲਬੀਰ ਸਿੰਘ ਰਾਜੇਵਾਲ, ਡਾ.ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵਕੁਮਾਰ ਸ਼ਰਮਾ, ਯੁੱਧਵੀਰ ਸਿੰਘ, ਯੋਗਿੰਦਰ ਯਾਦਵ ਵੱਲੋਂ ਜਾਰੀ ਬਿਆਨ ਮੁਤਾਬਕ ਇਸ ਘਟਨਾ ਵਿਚ 3 ਕਿਸਾਨਾਂ ਦੀ ਮੌਤ ਹੋ ਗਈ ਹੈ ਤੇ 8 ਕਿਸਾਨ ਜਖਮੀ ਹੋਏ ਹਨ।