ਸ਼ਾਹਕੋਟ, (ਮਿਹਰਜੋਤ ਸਿੰਘ) : ਲਖੀਮਪੁਰ ਖੀਰੀ ‘ਚ ਵਾਪਰੀ ਮੰਦਭਾਗੀ ਘਟਨਾ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਭੜਕਾਊ ਬਿਆਨ ਦੇ ਵਿਰੁੱਧ ਆਮ ਆਦਮੀ ਪਾਰਟੀ ਨੇ ਹਲਕਾ ਸ਼ਾਹਕੋਟ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦੀ ਅਗਵਾਈ ‘ਚ ਪੁਲਿਸ ਸਟੇਸ਼ਨ ਸਾਹਮਣੇ ਮੋਦੀ, ਯੋਗੀ ਤੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਭਾਜਪਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਬੋਲਦਿਆਂ ਰਤਨ ਸਿੰਘ ਕਾਕੜ ਕਲਾਂ, ਬੀਸੀ ਵਿੰਗ ਦੇ ਸੂਬਾ ਮੀਤ ਪ੍ਰਧਾਨ ਹਰਜਿੰਦਰ ਸਿੰਘ ਸੀਚੇਵਾਲ, ਸਪੋਰਟਸ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਚੱਠਾ ਤੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਰਾਮਪੁਰ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਨੇ ਅਪਰਾਧਾਂ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਪਹਿਲਾਂ ਸਰਕਾਰ ਨੇ ਦਿੱਲੀ ਨੂੰ ਜਾਣ ਵਾਲੀਆਂ ਸੜਕਾਂ ਨੂੰ ਤੋੜਿਆ, ਸੜਕਾਂ ‘ਤੇ ਸੂਏ ਲਗਾਏ ਅਤੇ ਹੁਣ ਭਾਜਪਾ ਆਗੂਆਂ ਦੇ ਵਾਹਨ ਕਿਸਾਨਾਂ ਨੂੰ ਕੁਚਲ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਪੀੜਤ ਪਰਿਵਾਰਾਂ ਨੂੰ ਮਿਲਣ ਲਖੀਮਪੁਰ ਜਾ ਰਹੇ ਹਨ ਪਰ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਨੇ ਕਿਸਾਨਾਂ ਨੂੰ ਕੁਚਲਿਆ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਕੰਮ ਕਰਨ ਲਈ ਪ੍ਰੇਰਿਤ ਕੀਤਾ ਹੈ, ਉਨ੍ਹਾਂ ਖਿਲਾਫ ਸਖਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਲਦ ਤੋਂ ਜਲਦ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਮੌਕੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜਲਾਲਪੁਰੀ, ਬਲਾਕ ਪ੍ਰਧਾਨ ਸਵਿੰਦਰ ਸਿੰਘ ਸੋਨੂੰ, ਬਲਜੀਤ ਸਿੰਘ, ਬਲਵੀਰ ਸਿੰਘ, ਲਖਵਿੰਦਰ ਸਿੰਘ ਸੰਗੋਵਾਲ, ਜਸਵਿੰਦਰ ਸਿੰਘ ਮਲਸੀਆਂ, ਰਣਜੀਤ ਸਿੰਘ ਜਾਣੀਆਂ, ਸਰਬਜੀਤ ਸਿੰਘ ਸਾਬ, ਤਰਸੇਮ ਸਿੰਘ ਸ਼ੇਖੇਵਾਲ, ਗੁਰਦੇਵ ਸਿੰਘ ਪਿੱਪਲੀ, ਸਤਨਾਮ ਸਿੰਘ ਲੋਹਗੜ੍ਹ, ਅਜੈਬ ਸਿੰਘ ਪਿੱਪਲੀ, ਗੁਰਦੀਪ ਸਿੰਘ, ਬਾਬਾ ਗੱਜਣ ਸਿੰਘ, ਨਿਰਮਲ ਸਿੰਘ, ਜਗਦੇਵ ਸਿੰਘ, ਰੂਪ ਲਾਲ ਸ਼ਰਮਾ, ਮਨੋਜ ਅਰੋੜਾ, ਕੇਵਲ ਸਿੰਘ, ਕ੍ਰਿਸ਼ਨ ਕੁਮਾਰ ਬਿੱਟੂ, ਸਕੱਤਰ ਸਿੰਘ ਆਦਿ ਹਾਜਰ ਸਨ।