AD

Type Here to Get Search Results !

ਡਾ. ਅੰਬੇਡਕਰ ਦੇ ਸੁਪਨੇ ਨੂੰ ਅਰਵਿੰਦ ਕੇਜਰੀਵਾਲ ਹੀ ਪੂਰਾ ਕਰ ਸਕਦੇ- ‘ਆਪ’

ਜਲੰਧਰ, (ਐੱਮ.ਜੇ ਸਿੰਘ) : ‘ਬਾਬਾ ਸਾਹਿਬ ਤੁਹਾਡਾ ਸੁਪਨਾ ਅਧੂਰਾ, ਕੇਜਰੀਵਾਲ ਕਰਨਗੇ ਪੂਰਾ’ ਮੁਹਿੰਮ ਨੂੰ ਜ਼ਿਲ੍ਹਾ ਪੱਧਰ ‘ਤੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਆਗੂ, ਵਲੰਟੀਅਰ ਜ਼ਿਲ੍ਹੇ ਦੇ ਹਰ ਪਿੰਡੇ, ਮੁਹੱਲੇ, ਵਾਰਡ ਵਿਚ ਘਰ -ਘਰ ਜਾ ਕੇ ਲੋਕਾਂ ਨੂੰ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨੇ ਬਾਰੇ ਦੱਸਣਗੇ ਤੇ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਚ ਬਾਬਾ ਸਾਹਿਬ ਦੇ ਸੁਪਨੇ ਨੂੰ ਪੂਰਾ ਕਰਦਿਆਂ ਕੀਤੇ ਕੰਮਾਂ ਬਾਰੇ ਲੋਕਾਂ ਨੂੰ ਦੱਸਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜਲਾਲਪੁਰੀ ਨੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਸੁਪਨਾ ਸੀ ਕਿ ਸਮਾਜ ਦੇ ਸਾਰੇ ਵਰਗਾਂ ਨੂੰ ਬਰਾਬਰ ਦੇ ਅਧਿਕਾਰ ਮਿਲਣ, ਸਾਰਿਆਂ ਨੂੰ ਚੰਗੀ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਨਿਆਂ ਮਿਲੇ।

ਜ਼ਿਲ੍ਹਾ ਜਲੰਧਰ ਦਿਹਾਤੀ ਪ੍ਰਧਾਨ ਪ੍ਰਿੰਸੀਪਲ ਪ੍ਰੇਮ ਕੁਮਾਰ, ਐੱਸਸੀ ਵਿੰਗ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਬਲਵੰਤ ਭਾਟੀਆ ਤੇ ਆਈ.ਐਸ ਬੱਗਾ ਨੇ ਕਿਹਾ ਕਿ ਜਦੋਂ ਤੱਕ ਸਮਾਜ ਦੇ ਸਾਰੇ ਲੋਕ ਪੜ੍ਹੇ ਲਿਖ ਨਹੀਂ ਜਾਂਦੇ, ਚੰਗੀ ਸਿਹਤ ਸਹੂਲਤ ਪ੍ਰਾਪਤ ਨਹੀਂ ਕਰਦੇ ਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਬਰਾਬਰ ਮੌਕੇ ਨਹੀਂ ਮਿਲਦੇ, ਉਦੋਂ ਤੱਕ ਬਾਬਾ ਸਾਹਿਬ ਦਾ ਸੁਪਨਾ ਪੂਰਾ ਨਹੀਂ ਹੋਵੇਗਾ। ਆਜ਼ਾਦੀ ਤੋਂ ਬਾਅਦ ਕਿਸੇ ਵੀ ਪਾਰਟੀ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਦਾ ਕੰਮ ਨਹੀਂ ਕੀਤਾ, ਪਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਸਿੱਖਿਆ, ਸਿਹਤ ਦੇ ਨਾਲ-ਨਾਲ ਹਰ ਇਕ ਸਮਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰ ਦਿਵਾ ਕੇ ਬਾਬਾ ਸਾਹਿਬ ਦੇ ਸੁਪਨੇ ਨੂੰ ਪੂਰਾ ਕਰਨ ਦਾ ਕੰਮ ਕੀਤਾ।

ਰੋਸ਼ਲ ਲਾਲ ਰਿਸ਼ੀ ਤੇ ਦਵਿੰਦਰਪਾਲ ਚਾਹਲ ਨੇ ਕਿਹਾ ਕਿ ਪੱਛੜੇ ਸਮਾਜ ਦੇ ਸਾਰੇ ਬੱਚਿਆਂ ਨੂੰ ਦਿੱਲੀ ਵਿਚ ਵਜੀਫਾ ਮਿਲਦਾ ਹੈ। ‘ਜੈ ਭੀਮ ਮੁੱਖ ਮੰਤਰੀ ਪ੍ਰਤੀਭਾ ਵਿਕਾਸ ਯੋਜਨਾ’ ਦੇ ਅਧੀਨ ਗਰੀਬ ਅਤੇ ਅਨੁਸੂਚਿਤ ਸਮਾਜ ਦੇ ਬੱਚਿਆਂ ਨੂੰ ਮੁਫ਼ਤ ਵਿਚ ਕੋਚਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ  ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਹਰ ਪਰਿਵਾਰ ਨੂੰ ਬਿਜਲੀ ਦੀ ਗਰੰਟੀ ਦੇ ਨਾਲ ਨਾਲ ਮੁਫਤ ਅਤੇ ਵਧੀਆ ਇਲਾਜ ਮੁਹੱਈਆ ਕਰਵਾਉਣ ਦੀ ਗਰੰਟੀ ਦਿੱਤੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਤੁਹਾਨੂੰ ਹੋਰ ਵੀ ਗਾਰੰਟੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਦੋਂ ਸਤਾਧਾਰੀ ਪਾਰਟੀ ਦੇ ਮੰਤਰੀਆਂ ਨੇ ਐੱਸਸੀ ਸਮਾਜ ਤੇ ਗਰੀਬ ਬੱਚਿਆਂ ਦਾ ਵਜੀਫਾ ਖਾਧਾ ਤਾਂ ਆਮ ਆਦਮੀ ਪਾਰਟੀ ਨੇ ਪੂਰੇ ਪੰਜਾਬ ਵਿਚ ਐੱਸਸੀ ਸਮਾਜ ਲਈ ਲੜਾਈ ਲੜੀ ਅਤੇ ਪਾਰਟੀ ਦੇ ਵਲੰਟੀਅਰਾਂ ਤੇ ਆਗੂਆਂ ਨੇ ਮਰਨ ਵਰਤ ਰੱਖਿਆ ਤੇ ਪੰਜਾਬ ਸਰਕਾਰ ਨੂੰ ਐੱਸਸੀ ਸਮਾਜ ਦੇ ਬੱਚਿਆਂ ਦਾ ਵਜੀਫਾ ਐਲਾਨ ਕਰਨ ਲਈ ਮਜਬੂਰ ਕਰ ਦਿੱਤਾ ਸੀ।

ਇਸ ਮੌਕੇ ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ, ਜ਼ਿਲ੍ਹਾ ਸੱਕਤਰ ਸੁਭਾਸ਼ ਸ਼ਰਮਾ, ਹਰਚਰਨ ਸੰਧੂ ਉੱਪ ਪ੍ਰਧਾਨ, ਕਮਲ ਕਟਾਨੀਆ, ਸ਼ਾਂਤੀ ਸਰੂਪ ਵੀ ਮੌਜੂਦ ਸਨ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt