AD

Type Here to Get Search Results !

ਕਿਸਾਨ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ

ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈ ਰਹੀ : ਕੋਟਲੀ

ਸ਼ਾਹਕੋਟ, (ਮਿਹਰਜੋਤ ਸਿੰਘ) : ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਗਰੁੱਪ ਦਾ ਜਥਾ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਰਣਜੀਤ ਸਿੰਘ ਅਲੀਵਾਲ ਦੀ ਅਗਵਾਈ ਹੇਠ ਡੀਸੀ ਦਫ਼ਤਰ ਜਲੰਧਰ ਦਾ ਘਿਰਾਓ ਕਰਨ ਵਾਸਤੇ ਸ਼ਾਹਕੋਟ ਤੋਂ ਰਵਾਨਾ ਹੋਇਆ।

ਜਾਣਕਾਰੀ ਦਿੰਦਿਆਂ ਬਲਾਕ ਸ਼ਾਹਕੋਟ ਦੇ ਪ੍ਰਧਾਨ ਰਣਜੀਤ ਸਿੰਘ ਕੋਟਲੀ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਚ ਭਾਜਪਾ ਆਗੂਆਂ ਦਾ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਦੀ ਹਦਾਇਤ ‘ਤੇ ਪਿਛਲੇ 11 ਮਹੀਨਿਆਂ ਤੋਂ ਕਿਸਾਨ ਜ਼ਾਬਤੇ ਵਿੱਚ ਰਹਿ ਕੇ ਆਪਣਾ ਸੰਘਰਸ਼ ਕਰ ਰਹੇ ਹਨ। ਕਿਸਾਨ ਸੰਘਰਸ਼ ਕਮੇਟੀ ਨੇ ਐੱਸਡੀਐੱਮ ਦਫ਼ਤਰ ਸ਼ਾਹਕੋਟ ਅੱਗੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਹਰਕਤਾਂ ਤੋਂ ਬਾਜ ਆ ਜਾਵੇ ਤੇ ਜਲਦ ਤੋਂ ਜਲਦ ਖੇਤੀ ਕਾਨੂੰਨਾਂ ਨੂੰ ਰੱਦ ਕਰੇ। ਇਸ ਮੌਕੇ ਤੀਰਥ ਸਿੰਘ ਬਲਾਕ ਪ੍ਰਧਾਨ ਲੋਹੀਆਂ, ਬਲਦੇਵ ਸਿੰਘ, ਅਵਤਾਰ ਸਿੰਘ, ਅਨਮੋਲਪ੍ਰੀਤ ਸਿੰਘ ਕੋਟਲੀ ਗਾਜਰਾਂ, ਭਜਨ ਸਿੰਘ, ਨਿਰਮਲ ਸਿੰਘ, ਪਰਮਜੀਤ ਸਿੰਘ, ਜੈਮਲ ਸਿੰਘ, ਮੇਜਰ ਸਿੰਘ ਈਸੇਵਾਲ, ਲਾਲ ਸਿੰਘ, ਮਲਕੀਤ ਸਿੰਘ, ਬਲਕਾਰ ਸਿੰਘ ਪ੍ਰੈੱਸ ਸਕੱਤਰ, ਇੰਦਰਜੀਤ ਸਿੰਘ, ਕੁਲਜੀਤ ਸਿੰਘ, ਮਨਜੀਤ ਸਿੰਘ ਸੈਦਪੁਰ ਆਦਿ ਹਾਜ਼ਰ ਸਨ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt